ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੇ ਭੈਣ ਕੁਮਾਰੀ ਮਾਇਆਵਤੀ ਅਤੇ ਸੀਨੀਅਰ ਪਾਰਟੀ ਆਗੂਆਂ ਦਾ ਕੀਤਾ ਧੰਨਵਾਦ
ਮਾਹਿਲਪੁਰ, 11 ਮਈ - ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਐਡਵੋਕੇਟ ਰਣਜੀਤ ਕੁਮਾਰ ਨੇ ਉਨਾਂ ਨੂੰ ਟਿਕਟ ਦਿੱਤੇ ਜਾਣ ਤੇ ਪਾਰਟੀ ਦੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨਾਂ ਨੂੰ ਇਹ ਸਨਮਾਨ ਦੇ ਕੇ ਸਿਰਫ ਉਹਨਾਂ ਅਤੇ ਉਹਨਾਂ ਦੇ ਪਰਿਵਾਰ ਦਾ ਹੀ ਸਨਮਾਨ ਨਹੀਂ ਕੀਤਾ, ਬਲਕਿ ਬਹੁਜਨ ਅੰਦੋਲਨ ਵਿੱਚ ਕੰਮ ਕਰਦੇ ਹਰ ਛੋਟੇ ਵੱਡੇ ਅਹੁਦੇਦਾਰ ਨੂੰ ਸਤਿਕਾਰ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ ਅਤੇ ਹਮੇਸ਼ਾ ਹੀ ਸਮਾਜ ਦੇ ਦੱਬੇ ਕੁਚਲੇ ਵਰਗ ਸਮੇਤ ਸਮਾਜ ਦੇ ਹਰ ਵਰਗ ਨੂੰ ਇਨਸਾਫ ਦਵਾਉਣ ਲਈ ਆਵਾਜ਼ ਬੁਲੰਦ ਕੀਤੀ ਹੈ। ਇਸ ਮੌਕੇ ਉਹਨਾਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ 70 ਸਾਲਾਂ ਤੋਂ ਜਿਨਾਂ ਪਾਰਟੀਆਂ ਨੂੰ ਵੋਟ ਪਾਉਂਦੇ ਆ ਰਹੇ ਹਨ, ਉਹਨਾਂ ਪਾਰਟੀਆਂ ਨੇ ਉਹਨਾਂ ਦੇ ਜੀਵਨ ਅਤੇ ਸਮਾਜ ਵਿੱਚ ਬਦਲਾਅ ਕਰਨ ਲਈ ਕੋਈ ਇਮਾਨਦਾਰੀ ਨਹੀਂ ਦਿਖਾਈ। ਜਿਸ ਕਾਰਨ ਸਮਾਜ ਦੇ ਦੁਖਿਆਰੇ ਲੋਕਾਂ ਦੇ ਜੀਵਨ ਵਿੱਚ ਕੋਈ ਬਹੁਤਾ ਪਰਿਵਰਤਨ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਉਹ ਬਹੁਜਨ ਸਮਾਜ ਪਾਰਟੀ ਦੇ ਆਪਣੇ ਸਾਥੀਆਂ ਸਮੇਤ ਪੰਜਾਬ ਅਤੇ ਪੰਜਾਬੀਅਤ ਨੂੰ ਉੱਚਾ ਚੁੱਕਣ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਗੇ।
ਇਸ ਮੌਕੇ ਉਹਨਾਂ ਹੁਸ਼ਿਆਰਪੁਰ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ ਨੂੰ ਹਾਥੀ ਵਾਲਾ ਬਟਨ ਦਬਾ ਕੇ ਉਹਨਾਂ ਨੂੰ ਕਾਮਯਾਬ ਬਣਾਉਣ। ਉਹ ਵੋਟਰਾਂ ਨੂੰ ਇਹ ਯਕੀਨ ਦਵਾਉਂਦੇ ਹਨ ਕਿ ਉਹ ਪਾਰਲੀਮੈਂਟ ਵਿੱਚ ਜਾ ਕੇ ਸਮੁੱਚੇ ਭਾਰਤ ਵਾਸੀਆਂ ਨੂੰ ਬਰਾਬਰਤਾ ਦੇ ਅਧਿਕਾਰ ਦਿੰਦੇ ਭਾਰਤ ਦੇ ਸੰਵਿਧਾਨ ਦੀ ਰੱਖਿਆ ਲਈ ਪੂਰਾ ਵਾਹ ਲਗਾ ਦੇਣਗੇ।