ਪੰਜਾਬ ਸਰਕਾਰ ਸਮਾਜ ਦੇ ਪਛੜੇ ਵਰਗਾਂ ਦੇ ਵਿਕਾਸ ਲਈ ਵਚਨਬੱਧ- ਸੁਖਵੀਰ ਮਾਈਸਰਖਾਨਾ

ਮੌੜ ਮੰਡੀ,18 ਅਪ੍ਰੈਲ- ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਛੜੇ ਵਰਗਾਂ ਦੀ ਤਰੱਕੀ ਲਈ ਵਚਨਬੱਧ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਆਪਣੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਭਾਰਤ ਰਤਨ,ਸੰਵਿਧਾਨ ਨਿਰਮਾਤਾ ,ਯੁੱਗ ਪੁਰਸ਼ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਸੋਚ ਤੇ ਸਿਧਾਂਤ ਦੇ ਅਨੁਸਾਰ ਕੰਮ ਕਰ ਰਹੀ ਹੈ|

 ਇਸ ਮੌਕੇ ਉਹਨਾਂ ਕਿਹਾ ਕਿ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਐ.ਸੀ ਭਾਈਚਾਰੇ ਲਈ ਰਾਖਵਾਂਕਰਨ ਦੇਣ ਦੀ ਪਹਿਲ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਬਣ ਗਿਆ ਹੈ। ਇਸ ਮੌਕੇ ਜਿੱਥੇ ਵਿਧਾਇਕ ਸੁਖਵੀਰ ਮਾਈਸਰਖਾਨਾ ਦੁਆਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਉੱਥੇ ਹੀ ਐੱਸ.ਸੀ. ਭਾਈਚਾਰੇ ਨੂੰ ਇਸ ਪ੍ਰਾਪਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਵਿਧਾਇਕ ਮਾਈਸਰਖਾਨਾ ਨੇ ਕਿਹਾ ਕਿ ਏ.ਜੀ. ਦਫ਼ਤਰ ਵਿਚ ਰਾਖਵੇਂਕਰਨ ਦੀ ਮੰਗ 2017 ਤੋਂ ਉਠਾਈ ਜਾ ਰਹੀ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਇਸ ਉੱਤੇ ਕੋਈ ਧਿਆਨ ਨਹੀਂ ਦਿੱਤਾ ਗਿਆ|
 ਜਦਕਿ ਹੁਣ ਪੰਜਾਬ ਸਰਕਾਰ ਨੇ ਐੱਸ.ਸੀ.ਭਾਈਚਾਰੇ ਲਈ 58 ਪੋਸਟਾਂ ਰਾਖਵੀਆਂ ਕਰ ਦਿੱਤੀਆਂ ਹਨ ਉਹਨਾਂ ਕਿਹਾ ਕਿ ਇਸਤੋਂ ਬਿਨਾਂ ਬੈਕਲੌਗ ਦੇ ਅਧਿਐਨ ਤੋਂ ਪਤਾ ਲੱਗਿਆ ਕਿ ਆਮਦਨ ਦੀ ਸ਼ਰਤ ਕਾਰਨ ਵੀ ਐੱਸ.ਸੀ. ਭਾਈਚਾਰੇ ਦੀ ਰਾਖਵੀਆਂ ਸੀਟਾਂ ਖਾਲੀ ਰਹਿ ਸਕਦੀਆਂ ਸਨ ਇਸ ਲਈ ਪੰਜਾਬ ਸਰਕਾਰ ਵੱਲੋਂ ਆਮਦਨ ਦੀ ਸ਼ਰਤ ਵਿੱਚੋਂ ਐਸ ਸੀ ਭਾਈਚਾਰੇ ਦੇ ਲੋਕਾਂ ਨੂੰ ਛੋਟ ਦਿੱਤੀ ਗਈ ਹੈ|
 ਤਾਂ ਜੋਂ ਉਹ ਏ.ਜੀ ਪੰਜਾਬ ਦੇ ਦਫ਼ਤਰ ਵਿਚ ਸਰਕਾਰੀ ਵਕੀਲ ਵਜੋਂ ਨਾਮਜ਼ਦ ਹੋਕੇ ਸਰਕਾਰ ਦੇ ਨਾਲ ਨਾਲ ਸਮਾਜ ਦੇ ਪਛੜੇ ਵਰਗ ਦੇ ਲੋਕਾਂ ਦੀ ਆਵਾਜ਼ ਵੀ ਕੋਰਟ ਵਿੱਚ ਰੱਖ ਸਕਣ।ਇਸ ਨਾਲ ਐੱਸ ਸੀ ਭਾਈਚਾਰੇ ਨੂੰ ਭਵਿੱਖ ਵਿਚ ਜੱਜ ਬਣਨ ਵਿੱਚ ਵੀ ਸਹੂਲਤ ਹੋਵੇਗੀ। ਕਿਉਂਕਿ ਏ.ਜੀ ਪੰਜਾਬ ਵਿੱਚ ਕੰਮ ਕਰਨ ਦਾ ਤਜ਼ਰਬਾ ਉਹਨਾਂ ਲਈ ਲਾਭਕਾਰੀ ਸਿੱਧ ਹੋਵੇਗਾ। ਸੁਖਵੀਰ ਸਿੰਘ ਮਾਈਸਰਖਾਨਾ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਛੜੇ ਵਰਗਾਂ ਦੇ ਬੱਚਿਆਂ ਨੂੰ ਨਿਰਵਿਘਨ ਵਜ਼ੀਫ਼ੇ ਵੀ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਪੜ੍ਹਾਈ ਕਰ ਸਕਣ।