ਜਨਤਕ ਥਾਂ ’ਤੇ ਲੜਾਈ ਝਗੜਾ ਕਰਕੇ ਮਾਹੌਲ ਖ਼ਰਾਬ ਕਰਨ ਵਾਲੇ 2 ਵਿਅਕਤੀ ਕਾਬੂ
ਐਸ. ਏ. ਐਸ. ਨਗਰ, 19 ਜੂਨ- ਮੁਹਾਲੀ ਪੁਲੀਸ ਨੇ ਡੇਅਰੀ ਪੋਸਟ ਸੈਕਟਰ 82 ਮੁਹਾਲੀ ਦੇ ਬਾਹਰ ਲੜਾਈ ਝਗੜਾ ਕਰਕੇ ਅਮਨ ਕਾਨੂੰਨ ਭੰਗ ਕਰਨ ਅਤੇ ਪਬਲਿਕ ਸ਼ਾਂਤੀ ਨੂੰ ਭੰਗ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਇਸ ਮਾਮਲੇ ਵਿੱਚ ਸ਼ਾਮਲ ਬਾਕੀ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਐਸ. ਐਸ. ਪੀ. ਸ੍ਰੀ ਹਰਮਨਦੀਪ ਸਿੰਘ ਹੰਸ ਦੀਆਂ ਹਿਦਾਇਤਾਂ ’ਤੇ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਆਈ. ਟੀ. ਸਿਟੀ ਦੇ ਮੁਖ ਅਫ਼ਸਰ ਇੰਸਪੈਕਟਰ ਸਤਵਿੰਦਰ ਸਿੰਘ ਅਤੇ ਪੁਲੀਸ ਪਾਰਟੀ ਵੱਲੋਂ ਸ਼ਰਾਰਤੀ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਡੇਅਰੀ ਪੋਸਟ ਸੈਕਟਰ 82 ਮੁਹਾਲੀ ਦੇ ਬਾਹਰ ਲੜਾਈ ਝਗੜਾ ਕਰਕੇ ਅਮਨ ਕਾਨੂੰਨ ਭੰਗ ਕਰਨ ਅਤੇ ਪਬਲਿਕ ਸ਼ਾਂਤੀ ਨੂੰ ਭੰਗ ਕਰਨ ਦੇ ਮਾਮਲੇ ਵਿੱਚ ਸ਼ਰਨਦੀਪ ਸਿੰਘ, ਜਸਪ੍ਰੀਤ ਸਿੰਘ, ਅਵਨੀਤ ਸਿੰਘ, ਨਿਰਮਲ ਸਿੰਘ ਦੀ ਪਛਾਣ ਕੀਤੀ ਗਈ ਹੈ ਜਿਹਨਾਂ ਵਿੱਚੋਂ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਸੰਬੰਧੀ ਬੀ. ਐਨ. ਐਸ. ਦੀ ਧਾਰਾ 194(2), 191(2), 190 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।