ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134 ਵੇਂ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਮਾਹਿਲਪੁਰ, 20 ਅਪ੍ਰੈਲ- ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਤਿਗੁਰੂ ਨਿਰੰਜਨ ਦਾਸ ਜੀ ਮਹਾਰਾਜ ਟਰੱਸਟ ਪਿੰਡ ਜੰਡੋਲੀ ਵੱਲੋਂ 11ਵਾਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰ ਦਿਲਬਾਗ ਸਿੰਘ ਦੀ ਟੀਮ ਵੱਲੋਂ ਦਾਨੀ ਸੱਜਣਾਂ ਵੱਲੋਂ ਦਿੱਤਾ 63 ਯੂਨਿਟ ਖੂਨ ਪ੍ਰਾਪਤ ਕੀਤਾ ਗਿਆ।

ਇਸ ਮੌਕੇ ਟਰੱਸਟ ਦੇ ਪ੍ਰਧਾਨ ਡਾਕਟਰ ਕੁਲਵਿੰਦਰ ਸਿੰਘ ਜੰਡੋਲੀ, ਡਾਕਟਰ ਸਾਹਿਲ ਜੰਡੋਲੀ, ਬਲਵੀਰ ਸਿੰਘ ਸਰਪੰਚ, ਕੁਲਦੀਪ ਸਿੰਘ ਪ੍ਰਧਾਨ ਸਤਿਗੁਰੂ ਰਵਿਦਾਸ ਸੁਸਾਇਟੀ, ਭਗਵਾਨ ਦਾਸ ਸੰਧੂ, ਲਵਨ, ਚਰਨਜੀਤ ਕੌਰ, ਹਰਮਨ,ਸੁਖਚੈਨ ਸਿੰਘ, ਸੁਖਵਿੰਦਰ ਸਿੰਘ ਸੋਨੀ ਪ੍ਰਧਾਨ ਗੁਰਦੁਆਰਾ ਸਾਹਿਬ ਬਾਬਾ ਹਰਨਾਮ ਸਿੰਘ ਜੀ ਜੰਡੋਲੀ ਆਦਿ ਹਾਜ਼ਰ ਸਨ। ਇਸ ਮੌਕੇ ਡਾਕਟਰ ਕੁਲਵਿੰਦਰ ਸਿੰਘ ਜੰਡੋਲੀ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ।  
ਜਿਸ ਨਾਲ ਲੋੜ ਮੌਕੇ ਕਿਸੇ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਮੌਕੇ ਉਹਨਾਂ ਅੱਜ ਦੇ ਇਸ ਕੈਂਪ ਵਿੱਚ ਜਿਨਾਂ ਸਾਥੀਆਂ ਨੇ ਖੂਨਦਾਨ ਕੀਤਾ ਉਹਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਡਾਕਟਰ ਸਾਹਿਲ ਨੇ ਕਿਹਾ ਕਿ ਅੱਜ ਦਾ ਇਹ ਖੂਨਦਾਨ ਕੈਂਪ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ, ਜਿਨਾਂ ਨੇ ਸਦੀਆਂ ਤੋਂ ਲਿਤਾੜੇ ਗਏ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਹਨਾਂ ਨੂੰ ਸੰਵਿਧਾਨਿਕ ਹੱਕ ਦਿਵਾਏ, ਉਹਨਾਂ ਦੇ 134 ਵੇਂ ਜਨਮ ਦਿਨ ਨੂੰ ਸਮਰਪਿਤ ਸੀ।