
ਡੇਰਾ ਸ਼ੇਰਪੁਰ ਕੱਲਰਾਂ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸਿੱਧ ਯੋਗੀ ਟਰੱਸਟ ਖਾਨਪੁਰ ਨੇ ਮੁਫਤ ਮੈਡੀਕਲ ਕੈਂਪ ਲਗਾਇਆ
ਮਾਹਿਲਪੁਰ, 20 ਅਪ੍ਰੈਲ- ਡੇਰਾ ਬਾਬਾ ਕੱਲਰਾਂ ਪਿੰਡ ਸ਼ੇਰਪੁਰ ਵਿਖੇ ਵਿਸਾਖੀ ਦੀ ਸੰਗਰਾਂਦ ਅਤੇ ਵਿਸਾਖੀ ਦੇ ਮੇਲੇ ਤੇ ਧਾਰਮਿਕ ਸਮਾਗਮ ਡੇਰੇ ਦੇ ਗੱਦੀਨਸ਼ੀਨ 108 ਸੰਤ ਰਮੇਸ਼ ਦਾਸ ਮਹਾਰਾਜ ਜੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ। ਉਪਰੰਤ ਸੰਤ ਬਾਬਾ ਰਮੇਸ਼ ਦਾਸ ਮਹਾਰਾਜ ਜੀ ਨੇ ਪ੍ਰਵਚਨ ਕਰਦਿਆਂ ਸੰਗਤਾਂ ਨੂੰ ਸੇਵਾ- ਸਿਮਰਨ ਤੇ ਪਰਉਪਕਾਰੀ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਗੁਰੂ ਕੇ ਲੰਗਰ ਅਟੁੱਟ ਚੱਲੇ
ਮਾਹਿਲਪੁਰ, 20 ਅਪ੍ਰੈਲ- ਡੇਰਾ ਬਾਬਾ ਕੱਲਰਾਂ ਪਿੰਡ ਸ਼ੇਰਪੁਰ ਵਿਖੇ ਵਿਸਾਖੀ ਦੀ ਸੰਗਰਾਂਦ ਅਤੇ ਵਿਸਾਖੀ ਦੇ ਮੇਲੇ ਤੇ ਧਾਰਮਿਕ ਸਮਾਗਮ ਡੇਰੇ ਦੇ ਗੱਦੀਨਸ਼ੀਨ 108 ਸੰਤ ਰਮੇਸ਼ ਦਾਸ ਮਹਾਰਾਜ ਜੀ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ। ਉਪਰੰਤ ਸੰਤ ਬਾਬਾ ਰਮੇਸ਼ ਦਾਸ ਮਹਾਰਾਜ ਜੀ ਨੇ ਪ੍ਰਵਚਨ ਕਰਦਿਆਂ ਸੰਗਤਾਂ ਨੂੰ ਸੇਵਾ- ਸਿਮਰਨ ਤੇ ਪਰਉਪਕਾਰੀ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਗੁਰੂ ਕੇ ਲੰਗਰ ਅਟੁੱਟ ਚੱਲੇ।
ਇਸ ਮੌਕੇ ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਡਾਕਟਰ ਪ੍ਰਭ ਹੀਰ ਅਤੇ ਉਹਨਾਂ ਦੀ ਟੀਮ ਵਿੱਚ ਸ਼ਾਮਿਲ ਨਵਜੋਤ ਕੌਰ, ਅਰਸ਼ਦੀਪ ਕੌਰ ਅਤੇ ਭੁਪਿੰਦਰ ਸਿੰਘ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਮਰੀਜ਼ਾਂ ਦਾ ਚੈਕ- ਅਪ ਕਰਕੇ ਉਹਨਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਅਤੇ ਸ਼ੂਗਰ ਦਾ ਵੀ ਫਰੀ ਚੈੱਕ ਅਪ ਕੀਤਾ ਗਿਆ। ਸੰਤ ਬਾਬਾ ਰਮੇਸ਼ ਦਾਸ ਜੀ ਵੱਲੋਂ ਡਾਕਟਰੀ ਟੀਮ ਵਿੱਚ ਸ਼ਾਮਿਲ ਸਾਰੇ ਹੀ ਸਾਥੀਆਂ ਨੂੰ ਸਨਮਾਨਿਤ ਕੀਤਾ ਗਿਆ।
