ਪੰਜਾਬ ਸਰਕਾਰ ਦੀ 'ਸੀ ਐਮ ਦੀ ਯੋਗਸ਼ਾਲਾ' ਮੁਹਿੰਮ ਨਾਲ ਨਸ਼ਾ ਪੀੜਤਾਂ ਨੂੰ ਮਿਲ ਰਹੀ ਹੈ ਨਵੀਂ ਜ਼ਿੰਦਗੀ, ਮੋਹਾਲੀ ਵਿੱਚ ਯੋਗਾ ਕਲਾਸਾਂ ਜੀਵਨ ਬਚਾਉਣ ਚ ਸਹਾਇਕ ਬਣ ਰਹੀਆਂ ਹਨ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ: ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, 7 ਅਪ੍ਰੈਲ ਨੂੰ ਮੋਹਾਲੀ ਜ਼ਿਲ੍ਹੇ ਵਿੱਚ ਇੱਕ ਨਵੀਂ ਪਹਿਲ 'ਸੀ ਐਮ ਦੀ ਯੋਗਸ਼ਾਲਾ' ਤਹਿਤ ਸ਼ੁਰੂ ਕੀਤੀ ਗਈ। ਇਸ ਯੋਜਨਾ ਦਾ ਉਦੇਸ਼ ਯੋਗਾ ਰਾਹੀਂ ਨਸ਼ਾ ਪੀੜਤਾਂ ਨੂੰ ਮਾਨਸਿਕ ਅਤੇ ਸਰੀਰਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਇੱਕ ਸਿਹਤਮੰਦ ਅਤੇ ਹਾਂ ਪੱਖੀ ਜੀਵਨ ਜੀਅ ਸਕਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਇਹ ਕਲਾਸਾਂ ਰੋਜ਼ਾਨਾ ਸਵੇਰੇ 7:00 ਵਜੇ ਤੋਂ 8:00 ਵਜੇ ਅਤੇ ਸ਼ਾਮ 5:00 ਵਜੇ ਤੋਂ 6:00 ਵਜੇ ਤੱਕ ਸੈਕਟਰ-66 ਸਥਿਤ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਵਿਖੇ ਚਲਾਈਆਂ ਜਾ ਰਹੀਆਂ ਹਨ। ਇਹ ਕਲਾਸਾਂ ਯੋਗਾ ਇੰਸਟ੍ਰਕਟਰ ਪੁਲਕਿਤ ਦੁਆਰਾ ਚਲਾਈਆਂ ਜਾ ਰਹੀਆਂ ਹਨ।
ਪ੍ਰਤਿਮਾ ਡਾਵਰ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਨਸ਼ਾ ਪੀੜਤ ਹਿੱਸਾ ਲੈ ਰਹੇ ਹਨ ਅਤੇ ਉਨ੍ਹਾਂ ਨੂੰ ਯੋਗਾ ਦੇ ਨਿਯਮਤ ਅਭਿਆਸ ਨਾਲ ਮਾਨਸਿਕ ਅਤੇ ਸਰੀਰਕ ਲਾਭ ਮਿਲ ਰਹੇ ਹਨ। ਫੀਡਬੈਕ ਵਿੱਚ, ਭਾਗੀਦਾਰਾਂ ਨੇ ਕਿਹਾ ਕਿ ਯੋਗਾ ਕਰਕੇ ਉਹ ਮਾਨਸਿਕ ਸ਼ਾਂਤੀ, ਆਤਮਵਿਸ਼ਵਾਸ ਅਤੇ ਸਕਾਰਾਤਮਕ ਊਰਜਾ ਦਾ ਅਨੁਭਵ ਕਰ ਰਹੇ ਹਨ।
ਉਨ੍ਹਾਂ ਭਰੋਸਾ ਦਿੱਤਾ ਕਿ ਆਪਣੇ ਆਪ ਨੂੰ ਸਿਹਤਮੰਦ ਰੱਖਣ ਲਈ, ਨਸ਼ਾ ਛੁਡਾਊ ਕੇਂਦਰ ਛੱਡਣ ਤੋਂ ਬਾਅਦ ਵੀ, ਉਹ 'ਸੀ ਐਮ ਦੀ ਯੋਗਸ਼ਾਲਾ' ਦੇ ਤਹਿਤ ਆਪਣੇ ਆਲੇ ਦੁਆਲੇ ਆਯੋਜਿਤ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਣਗੇ ਅਤੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਸਥਾਈ ਹਿੱਸਾ ਬਣਾਉਣਗੇ।
ਭਾਗੀਦਾਰਾਂ ਨੇ ਇਸ ਸ਼ਲਾਘਾਯੋਗ ਪਹਿਲਕਦਮੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਮੁਹਿੰਮ ਯਕੀਨੀ ਤੌਰ 'ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹੈ।
ਇਹ ਪਹਿਲ ਨਾ ਸਿਰਫ਼ ਨਸ਼ੇ ਦੀ ਆਦਤ ਤੋਂ ਪੀੜਤ ਲੋਕਾਂ ਲਈ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਬਲਕਿ ਪੂਰੇ ਪੰਜਾਬ ਵਿੱਚ ਇੱਕ ਸਿਹਤਮੰਦ ਸਮਾਜ ਦੀ ਨੀਂਹ ਰੱਖਣ ਵੱਲ ਵੀ ਇੱਕ ਨਿੱਗਰ ਉਪਰਾਲਾ ਹੈ।