ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਤੁਰੰਤ ਅਦਾ ਕੀਤੀ ਜਾਵੇ - ਬਲਦੇਵ ਭਾਰਤੀ
ਨਵਾਂਸ਼ਹਿਰ/ਰਾਹੋਂ- ਨੈਸ਼ਨਲ ਲੇਬਰ ਆਰਗੇਨਾਈਜੇਸ਼ਨ (ਐੱਨ ਐੱਲ ਓ) ਦੇ ਕਨਵੀਨਰ ਬਲਦੇਵ ਭਾਰਤੀ ਸਟੇਟ ਅਵਾਰਡੀ ਨੇ ਦੱਸਿਆ ਕਿ ਪਿਛਲੇ 4 ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਦੇ ਕੀਤੇ ਹੋਏ ਕੰਮ ਦੀ ਮਜ਼ਦੂਰੀ ਨਹੀਂ ਮਿਲ ਰਹੀ। ਜਿਸ ਕਾਰਨ ਪੰਜਾਬ ਭਰ ਦੇ 18 ਲੱਖ ਦੇ ਕਰੀਬ ਮਜ਼ਦੂਰ ਪ੍ਰੀਵਾਰਾਂ ਨੂੰ ਅਨੇਕਾਂ ਮੁਸ਼ਕਲਾਂ ਦਰਪੇਸ਼ ਹਨ।

ਉਨ੍ਹਾਂ ਦੱਸਿਆ ਕਿ ਮਨਰੇਗਾ ਅਧਿਕਾਰੀਆਂ ਵਲੋਂ ਮਜ਼ਦੂਰਾਂ ਦੇ ਕੀਤੇ ਹੋਏ ਕੰਮ ਦੇ ਵੇਰਵਿਆਂ ਨੂੰ 8 ਦਿਨਾਂ ਦੇ ਅੰਦਰ ਅੰਦਰ ਆਨਲਾਈਨ ਵਿਵਸਥਾ ਰਾਹੀਂ ਕੇਂਦਰ ਸਰਕਾਰ ਨੂੰ ਮਜ਼ਦੂਰੀ ਦੀ ਅਦਾਇਗੀ ਲਈ ਭੇਜ ਦਿੱਤਾ ਜਾਂਦਾ ਹੈ। ਪ੍ਰਾਪਤ ਅਨੁਸਾਰ ਪੰਜਾਬ ਭਰ ਵਿੱਚੋਂ ਇਹ ਵੇਰਵੇ ਕੇਂਦਰ ਸਰਕਾਰ ਦੇ ਖਾਤੇ ਵਿੱਚ ਨਾਲ ਦੀ ਨਾਲ ਭੇਜੇ ਜਾ ਚੁੱਕੇ ਹਨ। ਪਰ ਮਨਰੇਗਾ ਮਜ਼ਦੂਰਾਂ ਦੇ ਖਾਤਿਆਂ ਵਿੱਚ ਉਨ੍ਹਾਂ ਦੀ ਮਜ਼ਦੂਰੀ ਦੇ ਪੈਸੇ ਨਹੀਂ ਪਾਏ ਜਾ ਰਹੇ।
ਜਿਸ ਕਾਰਨ ਮਜ਼ਦੂਰਾਂ ਵਿੱਚ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਬਲਦੇਵ ਭਾਰਤੀ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਪਾਸੋਂ ਪੁਰਜ਼ੋਰ ਮੰਗ ਕੀਤੀ ਕਿ ਮਨਰੇਗਾ ਸਬੰਧੀ ਤਕਨੀਕੀ ਸਮੱਸਿਆਵਾਂ ਨੂੰ ਦੂਰ ਕਰਕੇ ਪੰਜਾਬ ਭਰ ਦੇ ਮਨਰੇਗਾ ਮਜ਼ਦੂਰਾਂ ਦੀ ਮਜ਼ਦੂਰੀ ਬਿਨਾਂ ਕਿਸੇ ਦੇਰੀ ਦੇ ਤੁਰੰਤ ਅਦਾ ਕੀਤੀ ਜਾਵੇ।