ਧੰਨ- ਧੰਨ ਸਤਿਗੁਰੂ ਕਬੀਰ ਮਹਾਰਾਜ ਜੀ ਦੇ 626ਵੇਂ ਪ੍ਰਕਾਸ਼ ਦਿਹਾੜੇ ਤੇ ਧਾਰਮਿਕ ਸਮਾਗਮ 22 ਜੂਨ ਦਿਨ ਸ਼ਨੀਵਾਰ ਨੂੰ

ਮਾਹਿਲਪੁਰ, 16 ਜੂਨ:- ਧੰਨ- ਧੰਨ ਸਤਿਗੁਰੂ ਕਬੀਰ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ 22 ਜੂਨ ਦਿਨ ਸ਼ਨੀਵਾਰ ਨੂੰ ਸ਼ਾਮੀ 5 ਤੋਂ 7 ਵਜੇ ਤੱਕ ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ।

ਇਸ ਦਿਨ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੀ ਤਸਵੀਰ ਅੱਗੇ ਪ੍ਰਣਾਮ ਕਰਨ ਉਪਰੰਤ ਸਮੂਹਿਕ ਤੌਰ ਤੇ ਮੈਡੀਟੇਸ਼ਨ ਕੀਤੀ ਜਾਵੇਗੀ ਅਤੇ ਇੱਕ ਦੂਜੇ ਨਾਲ ਪ੍ਰੇਮ ਪਿਆਰ ਨਾਲ ਰਹਿਣ ਦਾ ਸੰਕਲਪ ਕੀਤਾ ਜਾਵੇਗਾ। ਸਮੇਂ ਤੇ ਪਰਿਸਥਿਤੀਆਂ ਅਨੁਸਾਰ ਖਾਣ ਪੀਣ ਦਾ ਉਚਿਤ ਪ੍ਰਬੰਧ ਹੋਵੇਗਾ। ਸਮਾਗਮ ਦੇ ਪ੍ਰਬੰਧਕਾਂ ਅਨੁਸਾਰ ਅੱਜ ਤੋਂ 10 ਸਾਲ ਪਹਿਲਾਂ ਨਿਰਵਾਣੁ ਕੁਟੀਆ ਬਣਾਉਣ ਤੋਂ ਬਾਅਦ ਪਹਿਲੀ ਵਾਰ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਸੀ। 
ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਦਾ ਮੁੱਖ ਮਨੋਰਥ ਬੁੱਧ ਮਹਾਂਪੁਰਸ਼ਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਦਾ ਸੰਦੇਸ਼ ਦੇਣਾ ਹੈ।