ਚੱਬੇਵਾਲ ਹਲਕੇ ਦੇ ਵਿਕਾਸ ਵੱਲ ਵੱਡਾ ਕਦਮ: ਮਾਹਿਲਪੁਰ ਤੋਂ ਝੰਝੋਵਾਲ ਵਾਇਆ ਕਹਾਰਪੁਰ ਲਿੰਕ ਰੋਡ 'ਤੇ ਕੰਮ ਸ਼ੁਰੂ

ਹੁਸ਼ਿਆਰਪੁਰ- ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਇੱਕ ਹੋਰ ਮਹੱਤਵਪੂਰਣ ਕਦਮ ਚੁੱਕਿਆ ਗਿਆ ਹੈ। ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਮਾਹਿਲਪੁਰ ਤੋਂ ਝੰਝੋਵਾਲ ਵਾਇਆ ਕਹਾਰਪੁਰ ਲਿੰਕ ਰੋਡ ਦਾ ਨਿਰਮਾਣ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸੜਕ ਦੇ ਬਣਨ ਨਾਲ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲੇਗੀ, ਜੋ ਕਾਫੀ ਸਮੇਂ ਤੋਂ ਵਧੀਆ ਆਵਾਜਾਈ ਦੀ ਸਹੂਲਤ ਦੀ ਮੰਗ ਕਰ ਰਹੇ ਸਨ। 3.72 ਕਿਲੋਮੀਟਰ ਲੰਬੀ ਇਹ ਸੜਕ ਹੁਣ 18 ਫੁੱਟ ਚੌੜੀ ਬਣਾਈ ਜਾ ਰਹੀ ਹੈ, ਜਿਸ ਨਾਲ ਆਉਣ-ਜਾਣ ਵਿੱਚ ਅਸਾਨੀ ਹੋਵੇਗੀ ਤੇ ਇਲਾਕੇ ਵਿੱਚ ਟ੍ਰੈਫਿਕ ਦੀ ਸਥਿਤੀ ਵਿੱਚ ਵੱਡਾ ਸੁਧਾਰ ਆਏਗਾ।

ਹੁਸ਼ਿਆਰਪੁਰ- ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਇੱਕ ਹੋਰ ਮਹੱਤਵਪੂਰਣ ਕਦਮ ਚੁੱਕਿਆ ਗਿਆ ਹੈ। ਲਗਭਗ 2.25 ਕਰੋੜ ਰੁਪਏ ਦੀ ਲਾਗਤ ਨਾਲ ਮਾਹਿਲਪੁਰ ਤੋਂ ਝੰਝੋਵਾਲ ਵਾਇਆ ਕਹਾਰਪੁਰ ਲਿੰਕ ਰੋਡ ਦਾ ਨਿਰਮਾਣ ਕੰਮ ਸ਼ੁਰੂ ਕੀਤਾ ਗਿਆ ਹੈ।
ਇਸ ਸੜਕ ਦੇ ਬਣਨ ਨਾਲ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲੇਗੀ, ਜੋ ਕਾਫੀ ਸਮੇਂ ਤੋਂ ਵਧੀਆ ਆਵਾਜਾਈ ਦੀ ਸਹੂਲਤ ਦੀ ਮੰਗ ਕਰ ਰਹੇ ਸਨ। 3.72 ਕਿਲੋਮੀਟਰ ਲੰਬੀ ਇਹ ਸੜਕ ਹੁਣ 18 ਫੁੱਟ ਚੌੜੀ ਬਣਾਈ ਜਾ ਰਹੀ ਹੈ, ਜਿਸ ਨਾਲ ਆਉਣ-ਜਾਣ ਵਿੱਚ ਅਸਾਨੀ ਹੋਵੇਗੀ ਤੇ ਇਲਾਕੇ ਵਿੱਚ ਟ੍ਰੈਫਿਕ ਦੀ ਸਥਿਤੀ ਵਿੱਚ ਵੱਡਾ ਸੁਧਾਰ ਆਏਗਾ।
 ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜਕੁਮਾਰ ਚੱਬੇਵਾਲ ਨੇ ਮੌਕੇ 'ਤੇ ਪਹੁੰਚ ਕੇ ਕੰਮ ਦਾ ਜਾਇਜ਼ਾ ਲਿਆ ਅਤੇ ਕਿਹਾ, “ਇਹ ਲਿੰਕ ਰੋਡ ਸਿਰਫ ਇੱਕ ਨਿਰਮਾਣ ਪਰੋਜੈਕਟ ਨਹੀਂ, ਸਗੋਂ ਇਲਾਕੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਦੀ ਮਜ਼ਬੂਤ ਨੀਂਹ ਹੈ। ਇਸ ਨਾਲ ਨਾ ਸਿਰਫ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾਵੇਗਾ, ਸਗੋਂ ਸਥਾਨਕ ਗੁਰਦੁਆਰਾ ਸ਼੍ਰੀ ਸ਼ਹੀਦਾਂ ਸਿੰਘਾਂ ਸਾਹਿਬ ਜੀ ਤੱਕ ਪਹੁੰਚ ਵੀ ਅਸਾਨ ਹੋ ਜਾਵੇਗੀ।”
ਉਨ੍ਹਾਂ ਅੱਗੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਨਾਂ ਸਿਰਫ ਸਹੂਲਤ ਮਿਲੇਗੀ, ਸਗੋਂ ਉਨ੍ਹਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਵੀ ਵੱਡਾ ਬਦਲਾਅ ਆਵੇਗਾ। ਉਨ੍ਹਾਂ ਦੱਸਿਆ ਕਿ ਸੜਕ ਨੂੰ ਟਿਕਾਊ ਅਤੇ ਸੁਰੱਖਿਅਤ ਬਣਾਉਣ ਲਈ ਆਧੁਨਿਕ ਇੰਜੀਨੀਅਰਿੰਗ ਤਕਨਾਲੋਜੀਆਂ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਇਹ ਸੜਕ ਮੌਸਮੀ ਮਾਰ ਤੋਂ ਵੀ ਸੁਰੱਖਿਅਤ ਰਹੇਗੀ ਅਤੇ ਲੰਬੇ ਸਮੇਂ ਤੱਕ ਟਿਕਾਊ ਬਣੀ ਰਹੇਗੀ।
ਡਾ. ਚੱਬੇਵਾਲ ਨੇ ਕਿਹਾ ਕਿ ਇਨ੍ਹਾਂ ਤਰ੍ਹਾਂ ਦੇ ਵਿਕਾਸ ਕਾਰਜਾਂ ਰਾਹੀਂ ਪਿੰਡਾਂ ਨੂੰ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵੀ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਵਾਲੇ ਪਰੋਜੈਕਟ ਸ਼ੁਰੂ ਕੀਤੇ ਜਾਣਗੇ।ਪਿੰਡ ਵਾਸੀਆਂ ਨੇ ਇਸ ਪਹਿਲ ਦਾ ਸੁਆਗਤ ਕਰਦਿਆਂ ਸਾਂਸਦ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।