ਹੈਲਪਏਜ ਵੈਲਫੇਅਰ ਸੋਸਾਇਟੀ ਨੇ ਕਾਪੀਆਂ ਪੈਂਸਲਾਂ ਵੰਡੀਆਂ

ਐਸ ਏ ਐਸ ਨਗਰ, 23 ਅਪ੍ਰੈਲ- ਹੈਲਪਏਜ ਵੈਲਫੇਅਰ ਸੋਸਾਇਟੀ (ਰਜਿ.) ਐਸ ਏ ਐਸ ਨਗਰ ਵੱਲੋਂ ਗੌਰਮਿੰਟ ਐਲੀਮੈਂਟਰੀ ਸਕੂਲ ਸੈਕਟਰ 70 (ਮਟੌਰ) ਵਿੱਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਕਾਪੀਆਂ, ਪੈਨਸਿਲਾਂ ਤੇ ਰਬੜਾਂ ਆਦਿ ਦੀ ਵੰਡ ਕੀਤੀ ਗਈ।

ਐਸ ਏ ਐਸ ਨਗਰ, 23 ਅਪ੍ਰੈਲ- ਹੈਲਪਏਜ ਵੈਲਫੇਅਰ ਸੋਸਾਇਟੀ (ਰਜਿ.) ਐਸ ਏ ਐਸ ਨਗਰ ਵੱਲੋਂ ਗੌਰਮਿੰਟ ਐਲੀਮੈਂਟਰੀ ਸਕੂਲ ਸੈਕਟਰ 70 (ਮਟੌਰ) ਵਿੱਚ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਕਾਪੀਆਂ, ਪੈਨਸਿਲਾਂ ਤੇ ਰਬੜਾਂ ਆਦਿ ਦੀ ਵੰਡ ਕੀਤੀ ਗਈ। 
ਇਸ ਮੌਕੇ ਹੈਲਪਏਜ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ ਚੌਹਾਨ ਨੇ ਕਿਹਾ ਕਿ ਸੁਸਾਇਟੀ ਵੱਲੋਂ ਲੋੜਵੰਦ ਬੱਚਿਆਂ ਦੀ ਸਿੱਖਿਆ ਵਾਸਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਅਤੇ ਸਕੂਲ ਵੱਲੋਂ ਉਨ੍ਹਾਂ ਨੂੰ ਜਿਸ ਵੀ ਲੋੜ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਸੁਸਾਇਟੀ ਵੱਲੋਂ ਉਸ ਦਾ ਪ੍ਰਬੰਧ ਕੀਤਾ ਜਾਵੇਗਾ। 
ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਬਲਰਾਜ ਸਿੰਘ, ਵਿੱਤ ਸਕੱਤਰ ਲਖਵਿੰਦਰ ਸਿੰਘ, ਵਾਈਸ ਚੇਅਰਪਰਸਨ ਸ਼੍ਰੀਮਤੀ ਦਲਵੀਰ ਕੌਰ, ਜੁਆਇੰਟ ਸਕੱਤਰ ਪੀ ਕੇ ਚੰਦ, ਸੰਤੋਸ਼ ਕੁਮਾਰੀ, ਮਹਿੰਦਰ ਸਿੰਘ ਐਡਵੋਕੇਟ, ਸਕੂਲ ਦੀ ਹੈਡਮਿਸਟਰਿਸ ਸ਼੍ਰੀਮਤੀ ਵੀਰਪਾਲ ਕੌਰ, ਸਕੂਲ ਸਟਾਫ ਮੈਡਮ ਰਮਾ ਰਾਣੀ, ਅਨੁਭਾ, ਰਵਿੰਦਰਜੀਤ ਕੌਰ, ਜਸਪ੍ਰੀਤ ਕੌਰ, ਜਸਵਿੰਦਰ ਕੌਰ, ਰੁਪਿੰਦਰ ਕੌਰ, ਕੁਲਵਿੰਦਰ ਕੌਰ, ਅਵਨੀਤ ਕੌਰ, ਵੀਰਪਾਲ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਨਿਸ਼ਾ ਸ਼ਰਮਾ, ਅੰਬਿਕਾ, ਦਿਕਸ਼ਾ, ਪ੍ਰਤਿਭਾ, ਨੀਤੂ ਧਵਨ ਅਤੇ ਗੁਰਜੀਤ ਕੌਰ ਮੈਂਬਰ ਵੀ ਮੌਕੇ ਤੇ ਹਾਜਿਰ ਸਨ