ਅੱਤਵਾਦੀਆਂ ਦਾ ਪੁਤਲਾ ਫੂਕਿਆ

ਐਸ ਏ ਐਸ ਨਗਰ, 25 ਅਪ੍ਰੈਲ: ਪਿੰਡ ਮਟੌਰ ਵਿੱਚ ਯੂਥ ਆਫ ਪੰਜਾਬ ਸੰਸਥਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਗੁਰਜੀਤ ਮਾਮਾ ਮਟੌਰ ਅਤੇ ਮੁਸਲਿਮ ਭਾਈਚਾਰੇ ਵੱਲੋਂ ਪਹਿਲਗਾਮ ਵਿੱਚ ਅੱਤਵਾਦੀਆਂ ਸੈਲਾਨੀਆਂ ਦੇ ਕਤਲੇਆਮ ਵਿਰੁੱਧ ਰੋਸ ਦਾ ਪ੍ਰਗਟਾਵਾ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਤਵਾਦੀਆਂ ਦਾ ਪੁਤਲਾ ਫੂਕਿਆ ਗਿਆ।

ਇਸ ਮੌਕੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਤਰਸੇਮ ਖਾਨ, ਖਾਲਿਦ, ਨੋਮਾਨ ਮੁਹੰਮਦ, ਸਿਕੰਦਰ ਖਾਨ, ਆਦਿ ਹਾਜ਼ਰ ਸਨ।