ਫਗਵਾੜਾ ਹੁਸ਼ਿਆਰਪੁਰ 4 ਲੇਨ ਸੜਕ ਦਾ ਕੰਮ ਜਲਦ ਹੋਵੇਗਾ ਸ਼ੁਰੂ-ਸੋਮ ਪ੍ਰਕਾਸ਼
ਫਗਵਾੜਾ- ਅੱਜ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਆਪਣੇ ਗ੍ਰਹਿ ਅਰਬਨ ਅਸਟੇਟ ਫਗਵਾੜਾ ਵਿਖੇ ਨੈਸ਼ਨਲ ਹਾਈਵੇ ਅਧਿਕਾਰੀਆਂ ਨਾਲ ਫਗਵਾੜਾ ਹੁਸ਼ਿਆਰਪੁਰ 4 ਲੇਨ ਸੜਕ ਦੇ ਕੰਮ ਬਾਰੇ ਚਰਚਾ ਕੀਤੀ। ਸੋਮ ਪ੍ਰਕਾਸ਼ ਨੇ ਜਾਣਕਾਰੀ ਦਿੱਤੀ ਕਿ ਫਗਵਾੜਾ ਹੁਸ਼ਿਆਰਪੁਰ 4 ਲੇਨ ਸੜਕ ਦੇ ਕੰਮ ਸਬੰਧੀ ਸਾਰੀਆਂ ਪ੍ਰਵਾਨਗੀਆਂ ਅਤੇ ਦਸਤਵੇਜ਼ੀ ਕੰਮ ਤਕਰੀਬਨ ਮੁਕੰਮਲ ਹੋ ਚੁੱਕੇ ਹਨ ਅਤੇ ਇਹ ਕੰਮ ਬਹੁਤ ਜਲਦ ਸ਼ੁਰੂ ਹੋਣ ਜਾ ਰਿਹਾ ਹੈ।

ਜਿਸ ਨਾਲ ਹਿਮਾਚਲ ਪ੍ਰਦੇਸ਼ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਅਤੇ ਇਸ ਏਰੀਏ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਉਨਾਂ ਦੇ ਨਾਲ ਮੈਡਮ ਅਨੀਤਾ ਸੋਮ ਪ੍ਰਕਾਸ਼, ਸਾਬਕਾ ਮੇਅਰ ਅਰੁਣ ਖੋਸਲਾ, ਸਾਬਕਾ ਜਿਲ੍ਹਾ ਪ੍ਰਧਾਨ ਰਾਕੇਸ਼ ਦੁੱਗਲ, ਕੌਮੀ ਸਕੱਤਰ ਕਿਸਾਨ ਮੋਰਚਾ ਅਵਤਾਰ ਮੰਡ ਤੋਂ ਇਲਾਵਾ ਨੈਸ਼ਨਲ ਹਾਈਵੇ ਅਥਾਰਿਟੀ ਆਫ ਇੰਡੀਆ ਦੇ ਇਸ ਪ੍ਰੋਜੈਕਟ ਨਾਲ ਸਬੰਧਤ ਅਧਿਕਾਰੀ ਵੀ ਮੌਜੂਦ ਸਨ।