
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਪਹਿਲਗਾਮ ਆਤੰਕੀ ਹਮਲੇ ਦੀ ਸਖਤ ਆਲੋਚਨਾ
ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਪਹਿਲਗਾਮ ਆਤੰਕੀ ਹਮਲੇ ਦੀ ਸਖਤ ਆਲੋਚਨਾ ਕਰਦਿਆਂ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰਾ ਦੇਸ਼ ਦੁਖੀ ਪਰਿਵਾਰਾਂ ਦੇ ਨਾਲ ਖੜਾ ਹੈ।
ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਪਹਿਲਗਾਮ ਆਤੰਕੀ ਹਮਲੇ ਦੀ ਸਖਤ ਆਲੋਚਨਾ ਕਰਦਿਆਂ ਹਮਲੇ ਦੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰਾ ਦੇਸ਼ ਦੁਖੀ ਪਰਿਵਾਰਾਂ ਦੇ ਨਾਲ ਖੜਾ ਹੈ।
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ, ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੋੜੇ, ਜਨਰਲ ਸਕੱਤਰ ਸੰਤ ਇੰਦਰ ਦਾਸ ਸੇਖੈ ਅਤੇ ਸੁਸਾਇਟੀ ਦੇ ਸਮੂਹ ਮਹਾਂਪੁਰਸ਼ਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬੁੱਧ ਬਖਸ਼ਿਸ਼ ਕਰਨ। ਸੁਸਾਇਟੀ ਦੇ ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਅੱਤਵਾਦ, ਹਿੰਸਾ, ਯੁੱਧ ਕਿਸੇ ਵੀ ਮਸਲੇ ਦਾ ਹੱਲ ਨਹੀਂ ਹਨ ਬਲਕਿ ਇਸ ਨਾਲ ਦੁਨੀਆਂ ਅੰਦਰ ਡਰ ਭੈਅ ,ਨਫਰਤ ਅਤੇ ਈਰਖਾ ਦਾ ਮਹੌਲ ਪੈਦਾ ਹੋਵੇਗਾ ਅਤੇ ਦੇਸ਼ਾਂ ਅੰਦਰ ਅਮਨ ,ਸ਼ਾਂਤੀ ਤੇ ਆਪਸੀ ਭਾਈਚਾਰੇ ਲਈ ਖਤਰਾ ਵਧੇਗਾ। ਉਨਾਂ ਕਿਹਾ ਪਰਮੇਸ਼ਰ ਦੇ ਬਣਾਏ ਹਰ ਇੰਨਸਾਨ ਨੂੰ ਇਕ ਦੂਜੇ ਨਾਲ ਪਿਆਰ ਕਰਨਾ ਚਾਹੀਦਾ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ "ਸਤਿਸੰਗਤ ਮਿਲਿ ਰਹੀਐ ਮਾਧੋ ਜੈਸੇ ਮਧਪੁ ਮਖੀਰਾ" ਦੇ ਉਪਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਅਮਨ ਸ਼ਾਂਤੀ ਨਾਲ ਰਹਿਣਾ ਚਾਹੀਦਾ।
ਇਸ ਮੌਕੇ ਸੰਤ ਸਰਵਣ ਦਾਸ ਸੀਨੀ.ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਬਲਵੰਤ ਸਿੰਘ ਡਿੰਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਕੁਲਦੀਪ ਦਾਸ ਬਸੀ ਮਰੂਫ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਮਨਜੀਤ ਦਾਸ ਵਿਛੋਹੀ,ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਰਜੇਸ਼ ਦਾਸ ਬਜਵਾੜਾ,ਸੰਤ ਪ੍ਰਮੇਸ਼ਵਰੀ ਦਾਸ ਵੀ ਹਾਜਰ ਸਨ।
