ਸਰਕਾਰੀ ਹਾਈ ਸਕੂਲ ਟੂਟੋ ਮਜਾਰਾ ਦੇ ਕਲਾਕਾਰ ਵਿਦਿਆਰਥੀ ਸਨਮਾਨਿਤ ਕੀਤੇ ਗਏ

ਮਾਹਿਲਪੁਰ- ਬੱਚਿਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਉਭਾਰਨ ਦੇ ਮੰਤਵ ਨਾਲ ਨਵੇਂ ਸੈਸ਼ਨ ਦੇ ਪਹਿਲੇ ਬੈਗਲੈਸ ਡੇ ਮੌਕੇ ਸਰਕਾਰੀ ਹਾਈ ਸਕੂਲ ਟੂਟੋ ਮਜਾਰਾ ਦੇ ਮੁਖੀ ਬਲਬੀਰ ਸਿੰਘ ਵਲੋਂ ਇੱਕ ਸ਼ਾਨਦਾਰ ਕਲਚਰਲ ਐਕਸਚੇਂਜ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਬਲਜਿੰਦਰ ਮਾਨ ਨੇ ਕਲਾਤਮਿਕ ਸਰਗਰਮੀਆਂ ਦੀ ਮਹੱਤਤਾ ਅਤੇ ਬੱਚਿਆਂ ਨੂੰ ਕਲਾਕਾਰ ਬਣਨ ਦੇ ਤੌਰ ਤਰੀਕੇ ਦੱਸੇ।

ਵਿਦਿਆਰਥੀਆਂ ਨਾਲ ਸੰਵਾਦ ਰਚਾਉਂਦਿਆਂ ਬਲਜਿੰਦਰ ਮਾਨ ਨੇ ਕਿਹਾ ਕਿ ਜਿਹੜੇ ਵਿਦਿਆਰਥੀ ਆਪਣੇ ਅੰਦਰ ਛੁਪੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਦੇ ਹਨ ਉਹ ਜੀਵਨ ਵਿੱਚ ਸਫ਼ਲਤਾ ਦੀਆਂ ਪੌੜੀਆਂ ਚੜ੍ਹਦੇ ਹਨ। ਉਹਨਾਂ ਅੱਗੇ ਕਿਹਾ ਕਿ ਹਰ ਵਿਦਿਆਰਥੀ ਵਿੱਚ ਕਲਾ ਦੀਆਂ ਅਸੀਮ ਸੰਭਾਵਨਾਵਾਂ ਮੌਜੂਦ ਹਨ। ਇਸ ਲਈ ਉਹ ਅਸੰਭਵ ਨੂੰ ਸੰਭਵ ਕਰਕੇ ਦਿਖਾਉਣ ਦੇ ਸਮਰੱਥ ਹਨ।
      ਇਸ ਮੌਕੇ ਕਲਾਕਾਰ ਬੱਚਿਆਂ ਦੁਆਰਾ ਤਿਆਰ ਕੀਤੀਆਂ ਕਲਾਤਮਿਕ ਵਸਤਾਂ ਅਤੇ ਚਿੱਤਰਾਂ ਦੀ ਨੁਮਾਇਸ਼ ਵੀ ਲਗਾਈ ਗਈ। ਕਲਾਤਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਹਰਸ਼ਦੀਪ ਸਿੰਘ, ਅਨਮੋਲ ਅਗਨੀਹੋਤਰੀ, ਸੁਹਾਨ, ਅਨਮੋਲ ਪ੍ਰੀਤ ਕੌਰ ਅਤੇ ਹਰਕੀਰਤ ਕੌਰ ਨੂੰ ਇਨਾਮ ਪ੍ਰਦਾਨ ਕੀਤੇ ਗਏ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਰਵਿੰਦਰ ਕੁਮਾਰ ਦੁਆਰਾ ਬਾਖੂਬੀ ਨਿਭਾਈ ਗਈ।
      ਇਸ ਮੌਕੇ ਰੇਨੂ ਬਾਲਾ, ਵਨੀਤਾ ਜੱਸਲ, ਰਵਿੰਦਰ ਕੁਮਾਰ, ਵਰਿੰਦਰ ਕੌਰ,ਮਨਦੀਪ ਸਿੰਘ, ਕੁਲਵਿੰਦਰ ਕੌਰ ਕੁਲਦੀਪ ਸਿੰਘ, ਅਮਰੀਕ ਸਿੰਘ, ਪ੍ਰਵੀਨ ਕੌਰ, ਮਨਦੀਪ ਕੌਰ, ਪੂਨਮ ਬੇਦੀ ਸਮੇਤ ਸਕੂਲ ਮੈਨੇਜਿੰਗ ਕਮੇਟੀ ਮੈਂਬਰ, ਵਿਦਿਆਰਥੀ ਅਤੇ ਮਾਪੇ ਸ਼ਾਮਿਲ ਹੋਏ।