ਗੁਰਦੁਆਰਾ ਮੰਜੀ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਜ਼ਿਲ੍ਹਾ ਪੱਧਰੀ ਮਨਾਉਣ ਸੰਬੰਧੀ ਮੀਟਿੰਗ ਹੋਈ

ਨਵਾਂਸ਼ਹਿਰ- ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਬੰਗਾ ਰੋਡ ਨਵਾਂਸ਼ਹਿਰ ਵਿਖੇ ਵੱਡੇ ਪੱਧਰ ਤੇ ਮਨਾਉਣ ਲਈ ਨਵਾਂਸ਼ਹਿਰ ਦੇ ਇਲਾਕੇ ਦੀਆਂ ਵੱਖ-ਵੱਖ ਸੁਸਾਇਟੀਆਂ, ਜਥੇਬੰਦੀਆਂ, ਗੁ: ਪ੍ਰਬੰਧਕ ਕਮੇਟੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਇੱਕ ਅਹਿਮ ਮੀਟਿੰਗ ਗੁ: ਮੰਜੀ ਸਾਹਿਬ ਜੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਰੰਗ ਸਿੰਘ ਜੀ ਦੀ ਅਗਵਾਈ ਹੇਠ ਗੁ: ਮੰਜੀ ਸਾਹਿਬ ਵਿਖੇ ਹੋਈ।

 ਮੀਟਿੰਗ ਵਿੱਚ ਵੱਖ-ਵੱਖ ਬੁਲਾਰਿਆਂ ਨੇ ਸਮਾਗਮਾਂ ਦੀ ਰੂਪ ਰੇਖਾ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਕਿ ਸ਼ਹੀਦੀ ਸ਼ਤਾਬਦੀ ਪੁਰਬ 28, 29 ਅਤੇ 30 ਨਵੰਬਰ 2025 ਨੂੰ ਵੱਡੀ ਪੱਧਰ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਸਥਾਨ ਗੁ: ਮੰਜੀ ਸਾਹਿਬ ਬੰਗਾ ਰੋਡ ਨਵਾਂ ਸ਼ਹਿਰ ਵਿਖੇ ਮਨਾਇਆ ਜਾਵੇਗਾ। ਮੀਟਿੰਗ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਸਮਾਗਮ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਕਮੇਟੀਆਂ ਦਾ ਨਿਰਮਾਣ ਕੀਤਾ ਜਾਵੇਗਾ।
 ਸਮਾਗਮਾਂ ਲਈ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਥਾਵਾਚਕ ਅਤੇ ਕਵੀਸ਼ਰੀ ਜਥੇ ਬੁਲਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸਾਰੀਆਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਹਨਾਂ ਸਮਾਗਮਾਂ ਵਿੱਚ ਵੱਧ ਚੜ ਕੇ ਹਰ ਤਰ੍ਹਾਂ ਦੇ ਤਨ ਮਨ ਧਨ ਦੇ ਸਹਿਯੋਗ ਦੇਣ ਦੀ ਕਿਰਪਾਲਤਾ ਕੀਤੀ ਜਾਵੇ । 
ਇਸ ਮੌਕੇ ਜਥੇਦਾਰ ਬਾਬਾ ਨਰਾੰਗ ਸਿੰਘ,  ਤਰਲੋਚਨ ਸਿੰਘ ਸਾਬਕਾ ਸਕੱਤਰ, ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਥਾਂਦੀ ਪ੍ਰਧਾਨ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ, ਸੁਰਜੀਤ ਸਿੰਘ ਪ੍ਰਧਾਨ ਸ਼੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਜਰਨੈਲ ਸਿੰਘ ਪ੍ਰਧਾਨ ਗੁ: ਗੁਰੂ ਅੰਗਦ ਨਗਰ, ਅਮਰੀਕ ਸਿੰਘ ਪ੍ਰਧਾਨ ਗੁਰੂ ਕੀ ਰਸੋਈ,  ਜਗਜੀਤ ਸਿੰਘ ਸਕੱਤਰ ਗੁ: ਬਾਬਾ ਦੀਪ ਸਿੰਘ ਜੀ ਸ਼ਹੀਦ,  ਪ੍ਰੇਮ ਸਿੰਘ ਸਕੱਤਰ ਗੁ: ਟਾਹਲੀ ਸਾਹਿਬ, ਦਵਿੰਦਰ ਕੌਰ, ਬਲਵਿੰਦਰ ਕੌਰ ਮਾਤਾ ਗੁਜਰ ਕੌਰ ਸੁਖਮਨੀ ਸੇਵਾ ਸੋਸਾਇਟੀ, ਜਸਵੰਤ ਸਿੰਘ ਭੱਟੀ ਪ੍ਰਧਾਨ ਵਾਤਾਵਰਨ ਸੰਭਾਲ ਸੇਵਾ ਸੋਸਾਇਟੀ,  ਪਰਮਜੀਤ ਸਿੰਘ ਹੈੱਡ ਗ੍ਰੰਥੀ, ਰਾਮ ਸਿੰਘ, ਅਮਰਜੀਤ ਸਿੰਘ ਖਾਲਸਾ, ਪਿਆਰਾ ਸਿੰਘ ਪੰਜਾਬੀ, ਤੇਜਾ ਸਿੰਘ, ਕੁਲਜੀਤ ਸਿੰਘ, ਜੋਗਾ ਸਿੰਘ, ਹਰਪ੍ਰੀਤ ਸਿੰਘ, ਇਸ਼ਪਾਲ ਸਿੰਘ, ਕੁਲਵੀਰ ਸਿੰਘ, ਜਸਵਿੰਦਰ ਸਿੰਘ ਸਾਬਕਾ ਐਮ. ਸੀ, ਬਲਵੀਰ ਸਿੰਘ , ਸਤਵੀਰ ਸਿੰਘ, ਸਰਬਜੀਤ ਸਿੰਘ, ਪ੍ਰਭਜੀਤ ਸਿੰਘ ਅਤੇ ਹੰਸਾ ਸਿੰਘ ਆਦਿ ਹਾਜ਼ਰ ਸਨ।