ਚੰਗੇ ਸਮਾਜ ਦੀ ਸਿਰਜਣਾ ਲਈ ਬਾਬਾ ਸਾਹਿਬ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ - ਜਸਵੀਰ ਸਿੰਘ ਗੜ੍ਹੀ
ਬਲਾਚੌਰ- ਚੰਗੇ ਸਮਾਜ ਦੀ ਸਿਰਜਣਾ ਲਈ ਸਾਨੂੰ ਸਭ ਨੂੰ ਇਕੱਠੇ ਹੋ ਕੇ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਸਾਹਿਬ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ ਹੈ। ਇਹ ਪ੍ਰਗਟਾਵਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਜਸਵੀਰ ਸਿੰਘ ਗੜ੍ਹੀ ਨੇ ਬਲਾਚੌਰ ਦੇ ਪਿੰਡ ਮਹਿੰਦੀਪੁਰ ਵਿਖੇ ਡਾ. ਬੀ. ਆਰ ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ:) ਮਹਿੰਦੀਪੁਰ ਅਤੇ ਸਤਿਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਮਹਿੰਦੀਪੁਰ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਮੌਕੇ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਦੋਂ ਤੱਕ ਸਮਾਜ ਦੇ ਵਿਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਚੰਗੇ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ।
ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ 'ਪੜ੍ਹੋ-ਜੁੜੋ-ਸੰਘਰਸ਼ ਕਰੋ' ਦਾ ਇਕ ਬਹੁਤ ਹੀ ਕ੍ਰਾਂਤੀਕਾਰੀ ਸੰਦੇਸ਼ ਦਿੱਤਾ ਹੈ, ਪਰ ਅਸੀਂ ਸਾਰੇ ਹੀ ਅੱਜ ਤੱਕ ਇਸ ਸੰਦੇਸ਼ 'ਤੇ ਅਮਲ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਕਿਹਾ ਕਿ ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਦਲਿਤ ਵਰਗ, ਲੋੜਵੰਦਾਂ, ਗ਼ਰੀਬਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ਼ ਦਿਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਚੇਅਰਮੈਨ ਦੇ ਤੌਰ 'ਤੇ ਉਨ੍ਹਾਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਬਹੁਤ ਸਾਰੇ ਮਾਮਲੇ ਸਰਕਾਰ ਦੇ ਧਿਆਨ ਵਿਚ ਲਿਆਂਦੇ ਹਨ, ਜਿਨ੍ਹਾਂ 'ਤੇ ਜਲਦੀ ਹੀ ਅਮਲ ਹੋਵੇਗਾ।
ਇਸ ਮੌਕੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀ ਬਦੌਲਤ ਹੀ ਸਾਨੂੰ ਬਰਾਬਰ ਹੀ ਦੇ ਅਧਿਕਾਰ ਮਿਲੇ ਹਨ। ਇਸ ਲਈ ਉਨ੍ਹਾਂ ਦੀ ਵਿਚਾਰਧਾਰਾ ਨੂੰ ਅੱਖੋਂ ਤੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ ਜੇਕਰ ਅਸੀਂ ਉਨ੍ਹਾਂ ਵੱਲੋਂ ਦੱਸੇ ਹੋਏ ਰਾਹਾਂ 'ਤੇ ਤੁਰਨ ਦੀ ਕੋਸ਼ਿਸ਼ ਕਰੀਏ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵੱਖ-ਵੱਖ ਬੁਲਾਰਿਆਂ ਵੱਲੋਂ ਬਾਬਾ ਸਾਹਿਬ ਦੀ ਜੀਵਨੀ ਅਤੇ ਕਾਰਜਾਂ 'ਤੇ ਚਰਚਾ ਹੋਈ।