ਲੱਧੇਵਾਲ ਸਕੂਲ ਵਿਖੇ ਵਿਲੱਖਣ ਢੰਗ ਨਾਲ ਮਨਾਇਆ ਗਿਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਹੁਸ਼ਿਆਰਪੁਰ- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵਲੋਂ " ਸਵਈਏ ਮਹਲੇ ਦੂਜੇ ਕੇ" ਬਾਣੀ ਦਾ ਪਾਠ ਕੀਤਾ ਗਿਆ ਅਤੇ ਬੱਚਿਆਂ ਦੀ ਦੇ ਗੁਰਮੁਖੀ ਲਿਪੀ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਬਹੁਤ ਹੀ ਸੁੰਦਰ ਲਿਖਾਈ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਅਰਪਣ ਕੀਤੀ।

ਪ੍ਰਿੰਸੀਪਲ ਰਾਜਵਿੰਦਰ ਕੌਰ ਵੱਲੋਂ ਅੱਜ ਦੇ ਇਸ ਪਾਵਨ ਦਿਹਾੜੇ ਉੱਤੇ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਜਿਸ ਵਿੱਚ ਬੱਚਿਆਂ ਦੀ ਸਾਹਿਤਿਕ ਸੋਚ ਨੂੰ ਜਾਗਰਿਤ ਕਰਨ ਲਈ ਇੱਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਜਿਸ ਦਾ ਬੱਚਿਆਂ ਨੇ ਬਹੁਤ ਹੀ ਖੁਸ਼ੀ ਨਾਲ ਆਨੰਦ ਮਾਣਿਆ ਅਤੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਵੱਖ ਵੱਖ ਪੁਸਤਕਾਂ ਖਰੀਦੀਆਂ। 
ਇਸ ਮੌਕੇ ਤੇ ਬੋਲਦਿਆਂ ਅੰਤਰਰਾਸ਼ਟਰੀ ਬਾਲ ਰਸਾਲਾ ਨਿੱਕੀਆਂ ਕਰੁੰਬਲਾਂ ਦੇ ਅਨਰੇਰੀ ਸੰਪਾਦਕ ਬਲਜਿੰਦਰ ਮਾਨ ਨੇ ਜਿੱਥੇ ਪ੍ਰਿੰਸੀਪਲ ਸਾਹਿਬਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ, ਉੱਥੇ ਹੀ ਉਹਨਾਂ ਨੇ  ਦੱਸਿਆ ਕਿ ਬੱਚਿਆਂ ਨੂੰ ਫੋਨ ਤੋਂ ਹਟਾ ਕੇ ਉਹਨਾਂ ਦਾ ਬੌਧਿਕ ਵਿਕਾਸ ਕਰਨ ਵਾਸਤੇ ਪੁਸਤਕਾਂ ਸਮੇਂ ਦੀ ਲੋੜ ਹਨ। ਇਸ ਮੌਕੇ ਮੈਡਮ ਸੰਦੀਪ ਕੌਰ,ਗੁਰਜੀਤ ਕੌਰ,ਸੁਰਿੰਦਰ ਕੌਰ, ਹਰਜਿੰਦਰ ਕੌਰ,ਚਰਨਜੀਤ ਕੌਰ, ਹਰਪ੍ਰੀਤ ਸਿੰਘ ਗੁਰਪ੍ਰੀਤ ਸਿੰਘ, ਰਮਨਦੀਪ ਸਿੰਘ,ਦਲਜਿੰਦਰ ਸਿੰਘ, ਹਰਵੀਰ ਮਾਨ, ਜੈ ਸ਼ਰਮਾ,ਕਮਲਜੋਤ ਸਿੰਘ ਹਾਜ਼ਰ ਸਨ।