
ਸਿਹਤ ਵਿਭਾਗ ਅਤੇ ਮਿਲਾਵਟ ਖੋਰਾਂ ਵਿਰੁੱਧ ਨਾਅਰੇਬਾਜੀ ਕਰ ਕੀਤਾ ਪ੍ਰਦਰਸ਼ਨ
ਪਟਿਆਲਾ : ਹਰ ਕਿਸਮ ਦੇ ਖਾਣ ਪੀਣ ਵਾਲੇ ਪਦਾਰਥਾਂ *ਚ ਮਿਲਾਵਟ ਤੋਂ ਮੁਕੰਮਲ ਛੁਟਕਾਰਾ ਦਿਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦਾ ਆ ਰਿਹਾ ਹੈ। ਜਿਸ ਨੂੰ ਲੈ ਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਮਿਲਾਵਟ ਖੋਰ ਤੇ ਸਿਹਤ ਵਿਭਾਗ ਖਿਲਾਫ ਪ੍ਰਦਰਸ਼ਨ ਕੀਤਾ।
ਪਟਿਆਲਾ : ਹਰ ਕਿਸਮ ਦੇ ਖਾਣ ਪੀਣ ਵਾਲੇ ਪਦਾਰਥਾਂ *ਚ ਮਿਲਾਵਟ ਤੋਂ ਮੁਕੰਮਲ ਛੁਟਕਾਰਾ ਦਿਵਾਉਣ ਲਈ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦਾ ਆ ਰਿਹਾ ਹੈ। ਜਿਸ ਨੂੰ ਲੈ ਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਮਿਲਾਵਟ ਖੋਰ ਤੇ ਸਿਹਤ ਵਿਭਾਗ ਖਿਲਾਫ ਪ੍ਰਦਰਸ਼ਨ ਕੀਤਾ।
ਇਸ ਮੌਕੇ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਮੌਜੂਦਾ ਗਰਕ ਚੁੱਕ ਸਿਸਟਮ ਤੇ ਡੂੰਘੀ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੀ ਦਿਖਾਵੇ ਲਈ ਛਾਪੇਮਾਰੀ ਕਰ ਚੈਕਿੰਗ ਕਰਦਾ ਹੈ ਫਿਰ ਖਾਨਾ ਪੂਰਤੀ ਲਈ ਸੈਂਪਲ ਭਰੇ ਜਾਂਦੇ ਹਨ ਪਰ ਬਾਅਦ ਵਿੱਚ ਕਲੀਨ ਚਿੱਟ ਦਿੱਤੀ ਜਾਂਦੀ ਹੈ। ਮਿਲਾਵਟ ਖੋਰਾਂ ਦੇ ਬਰਾਬਰ ਸਿਹਤ ਵਿਭਾਗ ਦੇ ਅਨੇਕਾਂ ਅਧਿਕਾਰੀ ਅਤੇ ਕਰਮਚਾਰੀ ਘੱਟ ਕਸੂਰਵਾਰ ਨਹੀਂ ਜਿਨ੍ਹਾਂ ਦੇ ਲਾਲਚ ਕਾਰਨ ਪੰਜਾਬ ਵਿੱਚ ਮਿਲਾਵਟ ਖੋਰੀ ਦਾ ਧੰਦਾ ਵੱਧ ਫੁੱਲ ਰਿਹਾ ਹੈ।
ਪਰ ਮਿਲਾਵਟ ਖੋਰ ਆਪਣੇ ਵੱਧ ਮੁਨਾਫੇ ਦੀ ਖਾਤਰ ਲੋਕਾਂ ਨੂੰ ਮੌਤ ਦੇ ਮੂੰਹ ਵਲ ਧਕੇਲ ਰਹੇ ਹਨ। ਜਦੋਂ ਕਿ ਮਿਲਾਵਟ ਕਰ ਵੇਚਣਾ ਲੋਕਾਂ ਦੀਆਂ ਹੱਤਿਆਵਾਂ ਕਰਨ ਦੇ ਬਰਾਬਰ ਗੁਨਾਹ ਹੈ ਜਿਸ ਦੇ ਲਈ ਸਿਹਤ ਵਿਭਾਗ ਦੇ ਅਨੇਕਾਂ ਅਧਿਕਾਰੀ ਅਤੇ ਕਰਮਚਾਰੀ ਪੂਰੀ ਤਰ੍ਹਾਂ ਜਿੰਮੇਵਾਰ ਹਨ ਉਨ੍ਹਾਂ ਨੇ ਭ੍ਰਿਸ਼ਟਾਚਾਰ ਕਰਨ ਵਾਲੇ ਅਨੇਕਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਰਿਸ਼ਵਤ ਦੇ ਪੈਸਿਆਂ ਨਾਲ ਕੋਠੀਆਂ ਗੱਡੀਆਂ ਖਰੀਦੀਆਂ ਜਾ ਸਕਦੀਆਂ ਹਨ ਪਰ ਕਿਸੇ ਦੀਆਂ ਜਿੰਦਗੀਆਂ ਨਹੀਂ ਜੇਕਰ ਮਿਲਾਵਟ ਖੋਰ ਲੋਕਾਂ ਦੀ ਸਿਹਤ ਨਾਲ ਇਸੇ ਤਰ੍ਹਾਂ ਖੇਡਾਂ ਖੇਡਦੇ ਰਹੇ ਤਾਂ ਸਿਹਤ ਵਿਭਾਗ ਦੀ ਕੋਈ ਲੋੜ ਨਹੀਂ ਹੈ|
ਉਨ੍ਹਾਂ ਨੇ ਕਿਹਾ ਕਿ ਮਿਲਾਵਟ ਖੋਰ ਧਾਰਮਿਕ ਰਹਿਬਰਾਂ ਦੀਆਂ ਫੋਟੋਆਂ ਦੁਕਾਨਾਂ ਤੇ ਲਗਾਕੇ ਰੱਬ ਦੇ ਨਾਂ ਦਾ ਢੋਗ ਰਚ ਕੇ ਇਨਸਾਨਾਂ ਦੀਆਂ ਜਿੰਦਗੀਆਂ ਨਾਲ ਇਨਸਾਨ ਹੀ ਖਿਲਵਾੜ ਕਰਕੇ ਭੋਲੇ ਭਾਲੇ ਲੋਕਾਂ ਨੂੰ ਜਾਹਿਰ ਪਰੋਸ ਰਿਹਾ ਹੈ। ਜਿਹੜਾ ਕਿ ਇਨਸਾਨੀਅਤ ਦਾ ਸ਼ਰੇਆਮ ਘਾਣ ਹੋ ਰਿਹਾ ਹੈ। ਸਵਾਰਥੀ ਮਿਲਾਵਟ ਖੋਰ ਘੱਟ ਲਾਗਤ ਤੇ ਵੱਧ ਪੈਸੇ ਕਮਾਉਣ ਦੀ ਦੋੜ *ਚ ਲੱਗੇ ਹੋਏ ਹਨ। ਜਿਨ੍ਹਾਂ ਨੂੰ ਕਿਸੇ ਦਾ ਕੋਈ ਡਰ ਭੈਅ ਨਹੀਂ ਹੈ। ਜਦੋਂ ਕਿ ਮਿਲਾਵਟ ਖੋਰਾਂ ਤੇ ਸਰਕਾਰ ਨੂੰ ਵੱਡਾ ਐਕਸ਼ਨ ਲੈਣ ਦੀ ਸਖਤ ਲੋੜ ਹੈ ਪਰ ਮਾਨ ਸਰਕਾਰ ਕੁੱਝ ਕਰਨ ਦੀ ਬਜਾਏ ਮੁੱਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ।
ਮਿਲਾਵਟ ਖੋਰੀ ਦਾ ਧੰਦਾ ਸਿਹਤ ਵਿਭਾਗ ਦੀ ਮਿਲੀ ਭੁਗਤ ਤੋਂ ਬਿਨਾ ਨਹੀਂ ਚਲ ਸਕਦਾ। ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿਲਾਵਟ ਦਾ ਧੰਦਾ ਕਰਨ ਦੌਰਾਨ ਬਣਾਇਆ ਗਈਆਂ ਜਾਇਦਾਦਾਂ ਨੂੰ ਤੁਰੰਤ ਜਬਤ ਕਰ ਮਿਲਾਵਟ ਖੋਰ ਨੂੰ ਸਖਤ ਤੋਂ ਸਖਤ ਸਜਾ ਹੋਵੇ ਇਸ ਮੌਕੇ ਹੁਕਮ ਸਿੰਘ, ਮਾਨ ਸਿੰਘ, ਕਰਮ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ, ਨਰੇਸ਼ ਕੁਮਾਰ, ਸਤਪਾਲ ਸਿੰਘ, ਪ੍ਰਦੀਪ ਸਿੰਘ, ਮੰਗਤ ਰਾਮ, ਜੰਗ ਖਾਨ, ਬੀ.ਐਮ.ਗੌਤਮ, ਨਰਿੰਦਰ ਪਾਲ ਸਿੰਘ, ਆਦਿ ਹਾਜਰ ਸਨ।
