ਅੱਗਾਂ ਬੁਝਾਉਣ, ਮਰਦਿਆਂ ਨੂੰ ਬਚਾਉਣ, ਹਾਦਸੇ ਘਟਾਉਣ ਦੀ ਟ੍ਰੇਨਿੰਗ ਜ਼ਰੂਰੀ - ਪ੍ਰਿੰਸੀਪਲ ਗੀਤਿਕਾ ਸ਼ਰਮਾ।

ਪਟਿਆਲਾ- ਦਿਨ ਪ੍ਰਤੀ ਦਿਨ ਵਧ ਰਹੀਆਂ ਜੰਗਾਂ, ਅੱਗਾਂ, ਆਵਾਜਾਈ ਹਾਦਸਿਆਂ, ਸਾਇਬਰ, ਨਸ਼ਿਆਂ ਅਪਰਾਧਾਂ ਦੀਆਂ ਘਟਨਾਵਾਂ ਅਤੇ ਜਾਂਨੀ ਮਾਲੀ ਨੁਕਸਾਨਾਂ ਨੂੰ ਰੋਕਣ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ, ਨਿਰੰਤਰ ਆਪਣੇ ਬਚਾਅ ਅਤੇ ਪੀੜਤਾਂ ਦੀ ਸਹਾਇਤਾ ਕਰਨ ਦੀ ਟ੍ਰੇਨਿੰਗ ਦੇਕੇ, ਪੰਜਾਬ ਘਰ ਪਰਿਵਾਰਾਂ ਅਤੇ ਦੇਸ਼ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ ਬਣਾਇਆ ਜਾ ਸਕਦਾ ਹੈ, ਇਹ ਵਿਚਾਰ ਗੁਰੂਕੁਲ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਗੀਤਿਕਾ ਸ਼ਰਮਾ ਨੇ ਸਕੂਲ ਵਿਖੇ ਲਗਾਏ, ਆਫ਼ਤ ਪ੍ਰਬੰਧਨ ਫਸਟ ਏਡ ਫਾਇਰ ਅਤੇ ਆਵਾਜਾਈ ਸੇਫਟੀ ਟ੍ਰੇਨਿੰਗ ਕੈਂਪ ਦੌਰਾਨ ਸ਼੍ਰੀ ਕਾਕਾ ਰਾਮ ਵਰਮਾ ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਅਤੇ ਪੰਜਾਬ ਪੁਲਿਸ ਆਵਾਜਾਈ ਸਿੱਖਿਆ ਸੈਲ ਦੇ ਅਫਸਰ ਰਾਮ ਸਰਨ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ।

ਉਨ੍ਹਾਂ ਨੇ ਕਿਹਾ ਕਿ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ, ਹਾਦਸਿਆਂ, ਅੱਗਾਂ, ਜੰਗਾਂ, ਮਹਾਂਮਾਰੀਆਂ ਅਤੇ ਦਿਲ ਦਿਮਾਗ, ਫੇਫੜੇ ਬੰਦ ਹੋਣ ਅਤੇ ਵੱਧ ਖੂਨ ਨਿਕਲਣ ਕਾਰਨ ਹਰਰੋਜ ਹਜ਼ਾਰਾਂ ਲੋਕਾਂ ਦੀਆਂ ਮੌਤਾਂ, ਮੌਕੇ ਤੇ ਠੀਕ ਸਹਾਇਤਾ ਨਾ ਮਿਲਣ ਕਾਰਨ ਹੋ ਰਹੀਆਂ ਹਨ। ਸ਼ਹਿਰਾਂ ਦੇ ਨਾਲ, ਪਿੰਡਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਫਸਟ ਏਡ, ਸੀ ਪੀ ਆਰ, ਫਾਇਰ, ਆਵਾਜਾਈ, ਸਿਹਤ, ਨਸ਼ਿਆਂ, ਕਿਡਨੈਪਿੰਗ, ਸਾਈਬਰ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਪੀੜਤਾਂ ਦੀ ਸਹਾਇਤਾ ਕਰਨ ਦੀ ਟ੍ਰੇਨਿੰਗਾਂ ਕਰਵਾਕੇ, ਬੱਚਿਆਂ ਅਤੇ ਮਾਪਿਆਂ ਦੇ ਭਵਿੱਖ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ, ਉੱਨਤ ਬਣਾਇਆ ਜਾ ਸਕਦਾ ਹੈ।
 ਸ਼੍ਰੀ ਕਾਕਾ ਰਾਮ ਵਰਮਾ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਰੈੱਡ ਕਰਾਸ ਸੁਸਾਇਟੀ ਨੇ, ਸਬੰਧਤ ਵਿਸ਼ਿਆਂ ਬਾਰੇ ਤਰ੍ਹਾਂ ਤਰ੍ਹਾਂ ਦੇ ਪ੍ਰੈਕਟਿਕਲ ਕਰਵਾਕੇ, ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੇ ਅਭਿਆਸ ਕਰਵਾਏ। ਘਰਾਂ, ਖੇਤਾਂ, ਫੈਕਟਰੀਆਂ, ਦੁਕਾਨਾਂ, ਹੋਟਲਾਂ ਵਿੱਚ ਲਗ ਰਹੀਆਂ ਅੱਗਾਂ, ਗੈਸਾਂ ਬਿਜਲੀ, ਪੈਟਰੋਲੀਅਮ ਘਟਨਾਵਾਂ ਦੇ ਕਾਰਨਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਫਸਟ ਏਡ ਦੀ ਏ ਬੀ ਸੀ ਡੀ, ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ, ਅੱਗਾਂ ਬੁਝਾਉਣ ਵਾਲੇ ਸਿਲੰਡਰਾਂ ਦੀ ਵਰਤੋਂ, ਪਾਣੀ, ਮਿੱਟੀ, ਅੱਗ ਨੂੰ ਭੁੱਖਾ ਮਾਰਨ ਬਾਰੇ ਜਾਣਕਾਰੀ ਦਿੱਤੀ। 
ਉਨ੍ਹਾਂ ਨੇ ਕਿਹਾ ਕਿ ਹੁਣ ਤਾਂ ਹਰੇਕ ਵਿਦਿਆਰਥੀ ਅਧਿਆਪਕ ਅਤੇ ਨਾਗਰਿਕ ਨੂੰ ਜੰਗਾਂ ਸਮੇਂ ਭਾਈ ਘਨ੍ਹਈਆ ਜੀ ਵਾਂਗ, ਮਰਦੇ ਕੁਰਲਾਉਂਦੇ ਸੈਨਿਕਾਂ ਅਤੇ ਨਾਗਰਿਕਾਂ ਨੂੰ ਬਚਾਉਣ ਲਈ ਤਿਆਰ ਬਰ ਤਿਆਰ ਕੀਤਾ ਜਾਵੇ।    ਏ ਐਸ ਆਈ ਰਾਮ ਸ਼ਰਨ ਨੇ ਆਵਾਜਾਈ ਨਿਯਮਾਂ, ਕਾਨੂੰਨਾਂ, ਅਸੂਲਾਂ ਦੀ ਪਾਲਣਾ ਕਰਨ, ਨਸ਼ਿਆਂ, ਅਪਰਾਧਾਂ, ਕਿਡਨੈਪਿੰਗ, ਸਾਈਬਰ ਕ੍ਰਾਈਮ ਤੋਂ ਬਚਣ ਹਿੱਤ ਜਾਗਰੂਕ ਕੀਤਾ।  ਹੈਲਪ ਲਾਈਨ ਨੰਬਰਾਂ ਦੀ ਵਰਤੋਂ ਬਾਰੇ ਟ੍ਰੇਨਿੰਗ ਦਿੱਤੀ।
 ਪ੍ਰਿੰਸੀਪਲ ਮਿਸਿਜ਼ ਸ਼ਰਮਾ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ  ਉਨ੍ਹਾਂ ਦੇ ਵਿਦਿਆਰਥੀਆਂ, ਅਧਿਆਪਕਾਂ, ਡਰਾਈਵਰਾਂ ਵਲੋਂ, ਇਹ ਜਾਣਕਾਰੀ ਆਪਣੇ ਘਰ ਪਰਿਵਾਰਾਂ, ਮਹੱਲਿਆ ਅਤੇ ਪਿੰਡਾਂ ਵਿਖੇ ਲੋਕਾਂ ਨੂੰ ਦਿੱਤੀ ਜਾਂਦੀ ਰਹੇਗੀ।  ਉਨ੍ਹਾਂ ਨੇ ਕਿਹਾ ਕਿ ਹਰੇਕ ਸਿਖਿਅਤ ਸੰਸਥਾ ਵਲੋਂ ਆਪਣੇ ਵਿਦਿਆਰਥੀਆਂ, ਅਧਿਆਪਕਾਂ ਸਟਾਫ ਮੈਂਬਰਾਂ ਅਤੇ ਮਾਪਿਆਂ ਨੂੰ ਇਹ ਟ੍ਰੇਨਿੰਗ ਜ਼ਰੂਰ ਕਰਵਾਉਣੀ ਚਾਹੀਦੀ ਹੈ।