ਗੁਪਤ ਦਾਨੀ ਸੱਜਣ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵਰਾਜ 855 ਟਰੈਕਟਰ ਭੇਂਟ ਬੀਤੇ ਦਿਨੀਂ ਇੱਕ ਦਾਨੀ ਸੱਜਣ ਨੇ ਭੇਂਟ ਕੀਤੀ ਨਵੀਂ ਬਸ

ਐਸ ਏ ਐਸ ਨਗਰ, 11 ਸਤੰਬਰ ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਪਤ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ਸਵਰਾਜ 855 ਟਰੈਕਟਰ ਭੇਂਟ ਕੀਤਾ ਗਿਆ।

ਐਸ ਏ ਐਸ ਨਗਰ, 11 ਸਤੰਬਰ  ਨੇੜਲੇ ਪਿੰਡ ਸੋਹਾਣਾ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਪਤ ਦਾਨੀ ਸੱਜਣ ਵੱਲੋਂ ਕਾਰ ਸੇਵਾ ਲਈ ਸਵਰਾਜ 855 ਟਰੈਕਟਰ ਭੇਂਟ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰ ਵੇਲੇ ਕੋਈ ਦਾਨੀ ਸੱਜਣ ਇਹ ਟਰੈਕਟਰ ਨਿਸ਼ਾਨ ਸਾਹਿਬ ਦੇ ਬਿਲਕੁੱਲ ਨੇੜੇ ਖੜ੍ਹਾ ਕਰਕੇ ਪਹਿਰਾ ਦੇ ਰਹੇ ਸੇਵਾਦਾਰ ਨੂੰ ਟਰੈਕਟਰ ਦੀ ਚਾਬੀ ਦਫ਼ਤਰ ਵਿੱਚ ਦੇਣ ਲਈ ਕਹਿ ਗਿਆ। ਉਨ੍ਹਾਂ ਦੱਸਿਆ ਕਿ ਪਹਿਰੇਦਾਰ ਵੱਲੋਂ ਜਾਣਕਾਰੀ ਦੇਣ ਤੇ ਜਦੋਂ ਪ੍ਰਬੰਧਕਾਂ ਨੇ ਦੇਖਿਆ ਟਰੈਕਟਰ ਦੇ ਸਾਰੇ ਕਾਗਜ਼ਾਤ, ਬੀਮਾ ਆਦਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਨਾਮ ਤੇ ਹੈ।

ਬੁਲਾਰੇ ਨੇ ਦੱਸਿਆ ਕਿ ਕਾਗਜ਼ਾਂ ਦੇ ਮੁਤਾਬਿਕ ਇਸ ਟਰੈਕਟਰ ਦੀ ਕੀਮਤ 8 ਲੱਖ 45 ਹਜ਼ਾਰ ਰੁਪਏ ਹੈ। ਦਾਨੀ ਸੱਜਣ ਵੱਲੋਂ ਟਰੈਕਟਰ ਤੇ ਲੱਗਣ ਵਾਲਾ ਸਾਰਾ ਸਮਾਨ ਵੀ ਲਗਵਾ ਕੇ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵੱਲੋਂ ਇਕੱਠੇ ਹੋ ਕੇ ਕੜਾਹ ਪ੍ਰਸ਼ਾਦ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਗਈ।

ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 2 ਏਅਰ ਕੰਡੀਸ਼ਨਡ ਬੱਸਾਂ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਂਟ ਕੀਤੀਆਂ ਜਾ ਚੁੱਕੀਆਂ ਹਨ। ਇਸਦੇ ਨਾਲ ਹੀ ਕਾਰ ਸੇਵਾ ਵਾਸਤੇ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 2 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕ ਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿਨੀ ਟਰੱਕ 3200, ਟਾਟਾ ਐਲ ਪੀ. ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਆਦਿਕ ਵੀ ਭੇਂਟ ਕੀਤਾ ਜਾ ਚੁੱਕਿਆ ਹੈ।