
ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਵਿੱਚ ਲੋਕਾਂ ਦਾ ਵਿਸ਼ਵਾਸ ਵਧਾਇਆ ਹੈ - ਪਾਠਕ
ਨਵਾਂਸ਼ਹਿਰ- ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਸਹੂਲਤਾਂ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕਰ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਵੱਡਾ ਸੁਧਾਰ ਹੋਇਆ ਹੈ।
ਨਵਾਂਸ਼ਹਿਰ- ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਤਹਿਤ ਸਹੂਲਤਾਂ ਪ੍ਰਦਾਨ ਕਰਕੇ ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕਰ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਵੱਡਾ ਸੁਧਾਰ ਹੋਇਆ ਹੈ।
ਇਹ ਗੱਲ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ, ਪੰਜਾਬ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ ਨੇ ਸ਼ਹਿਰ ਦੇ ਪਾਠਕਾਂ ਮੁਹੱਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਅਭਿਆਨ ਤਹਿਤ ਇੱਕ ਕਮਰੇ ਦਾ ਉਦਘਾਟਨ ਕਰਦਿਆਂ ਕਹੀ।
ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਵਿਦਿਅਕ ਸਹੂਲਤਾਂ ਉਪਲਬਧ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ ਅਤੇ ਮੈਰਿਟ ਵਿੱਚ ਉੱਚ ਸਥਾਨ ਪ੍ਰਾਪਤ ਕਰ ਰਹੇ ਹਨ ਅਤੇ ਸਫਲ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਆਧੁਨਿਕ ਤਰੀਕਿਆਂ ਨਾਲ ਸਿੱਖਿਆ ਪ੍ਰਾਪਤ ਕਰਨ ਲੱਗ ਪਏ ਹਨ ਅਤੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵਧਿਆ ਹੈ।ਉਨ੍ਹਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਬਲਵਿੰਦਰ ਕੌਰ, ਬਲਵਿੰਦਰ ਕੁਮਾਰ ਨੰਬਰਦਾਰ,
ਇਸ ਮੌਕੇ ਸਕੂਲ ਦੇ ਸੈਂਟਰ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਸਨਮਾਨਿਤ ਕੀਤਾ।
ਇਸ ਮੌਕੇ ਰਮਨ ਕੁਮਾਰ ਬੀ ਐਨ ਓ, ਨਿਰਮਲ ਕੁਮਾਰ ਮੁੱਖ ਅਧਿਆਪਕ ਅਮਰਗੜ੍ਹ,ਮੈਡਮ ਕੁਲਵਿੰਦਰ ਕੌਰ, ਮੁੱਖ ਅਧਿਆਪਕ ਵਿਜੇ ਕੁਮਾਰ ਮਹਾਲੋਂ, ਰਣਜੀਤ ਕੌਰ, ਮਨਜੀਤ ਕੌਰ, ਆਰਤੀ, ਸੁਨੀਤਾ,ਮੀਨਾ ਰਾਣੀ, ਪਰਮਿੰਦਰ ਕੌਰ, ਪੂਜਾ, ਪਰਮਜੀਤ ਰਾਮ,ਦੇਸ ਰਾਜ ਬਾਲੀ ਨੰਬਰਦਾਰ ਮੁਬਾਰਕਪੁਰ, ਗਗਨਦੀਪ,ਰਤਨ ਜੈਨ ਮੁੱਖ ਅਧਿਆਪਕ ਅਸ਼ਵਨੀ ਕੁਮਾਰ ਅਤੇ ਮੁਹੱਲਾ ਵਾਸੀ ਅਤੇ ਐਸ ਐਮ ਸੀ ਮੈਂਬਰ ਹਾਜ਼ਰ ਸਨ।
