ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ 2 ਲੱਖ ਮੀਟ੍ਰਿਕ ਟਨ ਤੋਂ ਪਾਰ
ਨਵਾਂਸ਼ਹਿਰ- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ 2 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ 13750 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ ਆਈ ਸਾਰੀ 210558 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 50914 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 52398 ਮੀਟ੍ਰਿਕ ਟਨ, ਪਨਸਪ ਵੱਲੋਂ 52323 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 33003 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 16728 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 5192 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ 492.11 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮੰਡੀਆਂ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।