
ਰਿਆਤ ਬਾਹਰਾ ਪੈਰਾਮੈਡੀਕਲ ਸਾਇੰਸਜ਼ ਵਿਭਾਗ ਵਿਖੇ ਅੰਗ ਦਾਨ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਹੁਸ਼ਿਆਰਪੁਰ- ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਨੇ ਅੰਗ ਦਾਨ ਅਤੇ ਟਰਾਂਸਪਲਾਂਟੇਸ਼ਨ 'ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਡਾਇਰੈਕਟਰ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਅਤੇ ਵਿਭਾਗ ਮੁਖੀ ਡਾ. ਸੁਖਮੀਤ ਕੌਰ ਬੇਦੀ ਦੀ ਅਗਵਾਈ ਹੇਠ ਹੋਇਆ।
ਹੁਸ਼ਿਆਰਪੁਰ- ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦੇ ਪੈਰਾਮੈਡੀਕਲ ਸਾਇੰਸਜ਼ ਵਿਭਾਗ ਨੇ ਅੰਗ ਦਾਨ ਅਤੇ ਟਰਾਂਸਪਲਾਂਟੇਸ਼ਨ 'ਤੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਇਹ ਪ੍ਰੋਗਰਾਮ ਡਾਇਰੈਕਟਰ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਗਿੱਲ ਅਤੇ ਵਿਭਾਗ ਮੁਖੀ ਡਾ. ਸੁਖਮੀਤ ਕੌਰ ਬੇਦੀ ਦੀ ਅਗਵਾਈ ਹੇਠ ਹੋਇਆ।
ਇਸ ਮੌਕੇ ਨਿੱਜੀ ਹਸਪਤਾਲ ਤੋਂ ਟਰਾਂਸਪਲਾਂਟ ਕੋਆਰਡੀਨੇਟਰ ਪੂਨਮ ਕੌਂਡਲ ਨੇ ਵਿਦਿਆਰਥੀਆਂ ਅਤੇ ਹਾਜ਼ਰੀਨ ਨੂੰ ਅੰਗ ਦਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅੰਗ ਦਾਨ ਰਾਹੀਂ ਕਈ ਜਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਨੇ ਅੰਗ ਦਾਨ ਨਾਲ ਜੁੜੀਆਂ ਗਲਤਫਹਿਮੀਆਂ ਅਤੇ ਸੱਚਾਈਆਂ ਬਾਰੇ ਵੀ ਚਰਚਾ ਕੀਤੀ ਅਤੇ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨੀ ਬਹੁਤ ਜ਼ਰੂਰੀ ਹੈ।
ਪੂਨਮ ਕੌਂਡਲ ਨੇ ਅੰਗ ਦਾਨ ਦੀ ਪ੍ਰਕਿਰਿਆ ਨੂੰ ਸਰਲ ਸ਼ਬਦਾਂ ਵਿੱਚ ਸਮਝਾਇਆ ਅਤੇ ਦੱਸਿਆ ਕਿ ਇਹ ਕਿਵੇਂ ਪਾਰਦਰਸ਼ੀ ਅਤੇ ਸੁਰੱਖਿਅਤ ਹੁੰਦੀ ਹੈ। ਉਨ੍ਹਾਂ ਨੇ ਆਪਣੇ ਤਜਰਬੇ ਅਤੇ ਅਸਲ ਘਟਨਾਵਾਂ ਰਾਹੀਂ ਅੰਗ ਦਾਨ ਦੀ ਮਹੱਤਤਾ ਨੂੰ ਰੋਸ਼ਨ ਕੀਤਾ। ਇਸ ਲੈਕਚਰ ਨੇ ਵਿਦਿਆਰਥੀਆਂ ਅਤੇ ਹੋਰ ਹਾਜ਼ਰੀਨ ਨੂੰ ਅੰਗ ਦਾਨ ਪ੍ਰਤੀ ਜਾਗਰੂਕਤਾ ਅਤੇ ਪ੍ਰੇਰਣਾ ਪ੍ਰਦਾਨ ਕੀਤੀ।
ਵਿਭਾਗ ਮੁਖੀ ਡਾ. ਸੁਖਮੀਤ ਕੌਰ ਬੇਦੀ ਨੇ ਕਿਹਾ ਕਿ ਅੰਗ ਦਾਨ ਇੱਕ ਉੱਚ ਕੋਟਿ ਦਾ ਪੂਣ ਕਰਮ ਹੈ, ਜੋ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਅਤੇ ਅੰਗ ਦਾਨ ਦੀ ਮਹੱਤਤਾ ਨੂੰ ਸਮਝਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅੰਗ ਦਾਨ ਬਾਰੇ ਸਹੀ ਜਾਣਕਾਰੀ ਪ੍ਰਾਪਤ ਕਰਨ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੇ ਅੰਤ ਵਿੱਚ, ਵਿਦਿਆਰਥੀਆਂ ਨੇ ਆਪਣੇ ਸਵਾਲ ਪੁੱਛੇ, ਜਿਨ੍ਹਾਂ ਦਾ ਪੂਨਮ ਕੌਂਡਲ ਨੇ ਵਿਸਥਾਰ ਨਾਲ ਜਵਾਬ ਦਿੱਤਾ। ਵਿਦਿਆਰਥੀਆਂ ਨੇ ਵਿਸ਼ੇ ਵਿੱਚ ਦਿਲਚਸਪੀ ਵਿਖਾਈ ਅਤੇ ਅੰਗ ਦਾਨ ਦੀ ਮਹੱਤਤਾ ਨੂੰ ਸਮਝਣ ਦਾ ਸੰਕਲਪ ਲਿਆ।
