ਸੁਰ ਸੰਗਮ ਵਿੱਦਿਅਕ ਟਰੱਸਟ ਵੱਲੋਂ ਪੁਸਤਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ, ਹਰ ਪੁਸਤਕ ਅੱਧੀ ਕੀਮਤ ਤੇ ਮਿਲੇਗੀ
ਮਾਹਿਲਪੁਰ- ਸੁਰ ਸੰਗਮ ਵਿੱਦਿਅਕ ਟਰੱਸਟ (ਰਜਿ.) ਮਾਹਿਲਪੁਰ (ਹੁਸ਼ਿਆਰਪੁਰ) ਪਿਛਲੇ ਤਿੰਨ ਦਹਾਕਿਆਂ ਤੋਂ ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਸ਼ਾਮਿਲ ਪੰਜਾਬੀ ਦੇ ਇੱਕੋ ਇੱਕ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਰਾਹੀਂ ਬੱਚਿਆਂ ਨੂੰ ਆਪਣੀ ਅਮੀਰ ਵਿਰਾਸਤ ਨਾਲ ਜੋੜ ਕੇ ਨੈਤਿਕ ਕਦਰਾਂ ਕੀਮਤਾਂ ਦਾ ਸੰਚਾਰ ਕਰਨ ਵਿੱਚ ਜੁਟਿਆ ਹੋਇਆ ਹੈ।

ਟਰੱਸਟ ਦੇ ਪ੍ਰਧਾਨ ਅਤੇ ਰਸਾਲੇ ਦੇ ਮੁੱਖ ਸੰਪਾਦਕ ਬਲਜਿੰਦਰ ਮਾਨ ਨੇ ਦੱਸਿਆ ਕਿ ਅਦਾਰੇ ਵੱਲੋਂ ਆਪਣੇ ਪਰਉਪਕਾਰੀ ਕਾਰਜਾਂ ਵਿੱਚ ਵਾਧਾ ਕਰਦਿਆਂ ਇਸ ਸਾਲ ਤੋਂ ਪੁਸਤਕ ਸੱਭਿਆਚਾਰ ਦੀ ਪ੍ਰਫੁਲਤਾ ਵਾਸਤੇ ਇਲਾਕੇ ਦੇ ਸਕੂਲਾਂ ਵਿੱਚ ਪੁਸਤਕ ਪ੍ਰਦਰਸ਼ਨੀਆਂ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ।
ਜਿਸ ਤਹਿਤ ਵਿਦਿਆਰਥੀਆਂ ਨੂੰ ਉਮਰ ਗੁੱਟ ਅਨੁਸਾਰ ਦਿਲਚਸਪ, ਵੰਨ-ਸੁਵੰਨੀਆਂ ਰੌਚਕ ਅਤੇ ਜਾਣਕਾਰੀ ਭਰਪੂਰ ਪੁਸਤਕਾਂ ਅੱਧੇ ਮੁੱਲ ਤੇ ਮੁਹੱਈਆ ਕੀਤੀਆਂ ਜਾਣਗੀਆਂ। ਟਰੱਸਟ ਦੀ ਹੋਈ ਵਿਸ਼ੇਸ਼ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਜਿਹੜੇ ਪੰਜਾਬੀ ਪ੍ਰੇਮੀ ਸਕੂਲ ਅਧਿਆਪਕ ਅਤੇ ਸਕੂਲ ਮੁਖੀ ਆਪਣੇ ਸਕੂਲਾਂ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਉਣੀ ਚਾਹੁੰਦੇ ਹਨ ਉਹ 98150-18947,77078-18947 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।
ਇਸ ਮੀਟਿੰਗ ਵਿੱਚ ਅਸ਼ੋਕ ਪੁਰੀ, ਬੀ ਐਸ ਬੱਲੀ, ਚੈਂਚਲ ਸਿੰਘ ਬੈਂਸ ,ਪਵਨ ਸਕਰੂਲੀ, ਹਰਮਨਪ੍ਰੀਤ ਕੌਰ ,ਹਰਵੀਰ ਮਾਨ, ਪ੍ਰਿੰ.ਮਨਜੀਤ ਕੌਰ, ਨਿਧੀ ਅਮਨ ਸਹੋਤਾ, ਮਨਜਿੰਦਰ ਹੀਰ ਅਤੇ ਨਰਿੰਦਰ ਸਿੰਘ ਆਦਿ ਨੇ ਭਾਗ ਲਿਆ। ਉਹਨਾਂ ਕਿਹਾ ਕਿ ਇਹਨਾ ਯਤਨਾਂ ਨਾਲ ਬੱਚਿਆਂ ਦੀ ਸੋਚ ਰਚਨਾਤਮਕ ਅਤੇ ਸਮੇਂ ਦੀ ਹਾਣੀ ਬਣੇਗੀ।