ਪਟਿਆਲਾ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਦਾ ਵਿਅਕਤੀ ਛੇ ਕਿੱਲੋ ਅਫੀਮ ਸਮੇਤ ਗ੍ਰਿਫਤਾਰ

ਪਟਿਆਲਾ, 27 ਅਕਤੂਬਰ- ਪਟਿਆਲਾ ਦੇ ਐਸ.ਐਸ.ਐਸ.ਪੀ. ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੁਰਿੰਦਰ ਮੋਹਨ ਉਪ ਕਪਤਾਨ ਪੁਲਿਸ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ 26 ਅਕਤੂਬਰ ਨੂੰ ਏ.ਐਸ.ਆਈ. ਗੁਰਮੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਮੇਨ ਜੀ.ਟੀ. ਰੋਡ ਨੈਸ਼ਨਲ ਹਾਈਵੇ ਨੇੜੇ ਮਿਡ ਵੇ ਢਾਬਾ ਨਾਕਾਬੰਦੀ ਕੀਤੀ ਹੋਈ ਸੀ।

ਪਟਿਆਲਾ, 27 ਅਕਤੂਬਰ- ਪਟਿਆਲਾ ਦੇ ਐਸ.ਐਸ.ਐਸ.ਪੀ. ਵਰੁਣ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਸੁਰਿੰਦਰ ਮੋਹਨ  ਉਪ ਕਪਤਾਨ ਪੁਲਿਸ ਰਾਜਪੁਰਾ ਦੀ ਅਗਵਾਈ ਹੇਠ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਰਾਜਪੁਰਾ ਵੱਲੋਂ ਨਸ਼ਾ ਰੋਕੂ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਤਹਿਤ 26 ਅਕਤੂਬਰ ਨੂੰ ਏ.ਐਸ.ਆਈ. ਗੁਰਮੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਮੇਨ ਜੀ.ਟੀ. ਰੋਡ ਨੈਸ਼ਨਲ ਹਾਈਵੇ ਨੇੜੇ ਮਿਡ ਵੇ ਢਾਬਾ ਨਾਕਾਬੰਦੀ ਕੀਤੀ ਹੋਈ ਸੀ। ਅੰਬਾਲਾ ਸਾਇਡ ਤੋਂ ਆਈ ਇੱਕ ਬੱਸ ਦੀ ਚੈਕਿੰਗ ਦੌਰਾਨ ਬੱਸ ਦੇ ਪਿਛਲੇ ਦਰਵਾਜ਼ੇ 'ਚੋਂ ਇਕ ਮੋਨਾ ਨੌਜਵਾਨ ਥੱਲੇ ਉਤਰਿਆ, ਸ਼ੱਕ ਪੈਣ 'ਤੇ ਉਸਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਮੋਮੀ ਲਿਫ਼ਾਫ਼ੇ ਵਿੱਚ ਲਪੇਟੀ 6 ਕਿੱਲੋ ਅਫ਼ੀਮ ਬ੍ਰਾਮਦ ਹੋਈ। ਇਸਦੀ ਪਛਾਣ ਮਨੋਜ ਕੁਮਾਰ ਪੁੱਤਰ ਫਕੀਰਾ ਵਾਸੀ ਪਿੰਡ ਹਰੋਥਾ ਤਹਿਸੀਲ ਇਗਲਾਸ ਜ਼ਿਲ੍ਹਾ ਅਲੀਗੜ੍ਹ (ਉੱਤਰ ਪ੍ਰਦੇਸ਼) ਵਜੋਂ ਕੀਤੀ ਗਈ ਹੈ। ਦੋਸ਼ੀ ਖਿਲਾਫ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਸਿਟੀ ਰਾਜਪੁਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਅਫੀਮ ਕਿਸ ਪਾਸੋਂ ਲੈ ਕੇ ਆਇਆ ਸੀ ਤੇ  ਇਹ ਅੱਗੇ ਕਿਸ ਨੂੰ ਦੇਣੀ ਸੀ ।