ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ - ਡਾ. ਸੁਖਵਿੰਦਰ ਕੁਮਾਰ ਸੁੱਖੀ

ਨਵਾਸ਼ਹਿਰ/ਬੰਗਾ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕੀਤੀ ਜਾ ਸਕੇ।

ਨਵਾਸ਼ਹਿਰ/ਬੰਗਾ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਬੁਨਿਆਦੀ ਢਾਂਚਾ ਪ੍ਰਦਾਨ ਕੀਤੀ ਜਾ ਸਕੇ। 
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਬੰਗਾ ਦੇ ਪਿੰਡ ਬਹਿਰਾਮ, ਫਰਾਲਾ, ਮੁੰਨਾ ਤੇ ਜੱਸੋ ਮਜਾਰਾ ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ।
 ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। 
ਇਸ ਮੌਕੇ ਉਨਾਂ ਦੇ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਲਕਾ ਬੰਗਾ ਦੇ ਇੰਚਾਰਜ ਸੋਹਣ ਲਾਲ ਢੰਡਾ, ਬਲਾਕ ਪੰਚਾਇਤ ਅਫ਼ਸਰ ਆਦੇਸ਼ ਕੁਮਾਰ, ਮਹਿੰਦਰਪਾਲ ਜ਼ੋਨ ਇੰਚਾਰਜ , ਪਵਨਜੀਤ ਸਿੱਧੂ ਬਲਾਕ ਪ੍ਰਧਾਨ, ਸੁਖਦੇਵ ਰਾਜ ਮੱਲ੍ਹਾ, ਬਲਾਕ ਨੋਡਲ ਅਫਸਰ ਵਿਜੇ ਕੁਮਾਰ ਅਤੇ ਸਕੂਲਾਂ ਦੇ ਵਿਦਿਆਰਥੀਆਂ, ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।