ਯੁੱਧ ਨਸ਼ਿਆਂ ਵਿਰੁੱਧ ਹਲਕਾ ਕੁਆਰਡੀਨੇਟਰ ਨਿਯੁਕਤ ਕਰਨਾ ਸ਼ਲਾਘਾਯੋਗ ਉਪਰਾਲਾ - ਰਣਜੀਤ ਸਿੰਘ ਮਠਾੜੂ

ਮੌੜ ਮੰਡੀ- ਆਮ‌ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਉਪ ਪ੍ਰਧਾਨ ਐਕਸ ਇੰਪਲਾਈਜ ਵਿੰਗ ਪੰਜਾਬ ਰਣਜੀਤ ਸਿੰਘ ਮਠਾੜੂ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਅੰਦਰ ਨਸ਼ਿਆ ਦੇ ਵਗ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਢੀ ਹੋਈ ਹੈ|

 ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੀ ਹਾਈਕਮਾਨ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਨਿਯੁਕਤ ਕੀਤੇ ਜਾਣ ਤੇ ਸਾਰੇ ਪੰਜਾਬ ਵਿੱਚ ਹਲਕਾ ਕੁਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਮਠਾੜੂ ਨੇ ਹਾਈ ਕਮਾਂਡ ਵੱਲੋਂ ਯੋਗ ਆਗੂਆਂ ਦੀ ਚੋਣ ਕਰਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। 
ਉਹਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ। ਸ੍ਰੀ ਮਠਾੜੂ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਪੂਰੀ ਸਖਤ ਹੈ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਚਾਹੇ ਕੋਈ ਵੀ ਕਿਉਂ ਨਾ ਹੋਵੇ ਬਖਸ਼ਿਆ ਨਹੀਂ ਜਾਵੇਗਾ।