ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋ ਗਰਾਮ ਪੰਚਾਇਤ ਪਿੰਡ ਕਮਾਮ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ ਵਿੱਚ ਕਾਨੂੰਨੀ ਜਾਗਰੂਕਤਾ ਅਤੇ ਲਾਭਪਾਤਰੀ ਯੋਜਨਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ ।
ਨਵਾਂਸ਼ਹਿਰ- ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਾਨਯੋਗ ਡਾ.ਅਮਨਦੀਪ, ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਮਿਤੀ 01.05.2025 ਨੂੰ ਗਰਾਮ ਪੰਚਾਇਤ ਪਿੰਡ ਕਮਾਮ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਸਬੰਧ ਮੁਫਤ ਕਾਨੂੰਨੀ ਜਾਗਰੂਕਤਾ ਅਤੇ ਲਾਭਪਾਤਰੀ ਯੋਜਨਾਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ ।

ਇਸ ਮੌਕੇ ਮਾਨਯੋਗ ਡਾ.ਅਮਨਦੀਪ, ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਗਰਾਮ ਪੰਚਾਇਤ ਪਿੰਡ ਕਮਾਮ ਅਤੇ ਸਮੂਹ ਨਗਰ ਨਿਵਾਸੀਆ, ਕਿਰਤੀਆ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੀ ਵਧਾਈ ਦਿੱਤੀ ਅਤੇ ਉਹਨਾਂ ਵੱਲੋ ਵੱਖ-ਵੱਖ ਮੁਫਤ ਕਾਨੂੰਨੀ ਸੇਵਾਵਾਂ , ਸਰਕਾਰੀ ਲਾਭਪਾਤਰੀ ਯੋਜਨਾਵਾਂ, ਮਜ਼ਦੂਰਾਂ ਲਈ ਉਪਲਬਧ ਸਮਾਜਿਕ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ ਗਿਆਂ ।
ਇਸ ਤੋ ਇਲਾਵਾ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਉਹਨਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਜਾਂ ਉਹਨਾਂ ਦੇ ਪਰਿਵਾਰਕ ਮੈਬਰ ਨੂੰ ਲੇਬਰ ਕੇਸਾਂ ਅਤੇ ਹੋਰ ਕੇਸਾਂ ਵਿੱਚ ਮੁਫਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਪੈਦੀ ਹੈ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਟੈਲੀਫੋਨ ਨੰਬਰ 01823-223511 ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਦੇ ਟੋਲ ਫ੍ਰੀ ਨੰਬਰ 15100 ਤੇ ਫੋਨ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ ।
ਇਸ ਤੋਂ ਇਲਾਵਾ ਸ੍ਰੀ ਬਲਦੇਵ ਭਾਰਤੀ, ਪੈਰਾ ਲੀਗਲ ਵਲੰਟੀਅਰ ਵੱਲੋ ਵੀ ਲੇਬਰ ਸਬੰਧੀ ਕਾਨੂੰਨਾਂ ਅਤੇ ਹੋਰ ਯੋਜਨਾਵਾਂ ਦੇ ਤਹਿਤ ਉਨ੍ਹਾਂ ਦੇ ਹੱਕਾਂ ਬਾਰੇ ਜਾਗਰੂਕ ਕੀਤਾ ਅਤੇ ਲੇਬਰ ਕਾਰਡ ਬਣਾਉਣ ਦੇ ਲਈ ਪ੍ਰੇਰਿਤ ਕੀਤਾ ਗਿਆ ਅਤੇ ਇਸ ਸਬੰਧੀ ਮਿਲਣ ਵਾਲੀਆ ਸਹੂਲਤਾਂ ਬਾਰੇ ਵੀ ਜਾਗਰੂਕਤ ਕੀਤਾ ਗਿਆਂ । ਇਸ ਮੌਕੇ ਜਰਨੈਲ ਸਿੰਘ, ਸਿਮਰਨ ਜੋਤ ਪੈਰਾ ਲੀਗਲ ਵਲੰਟੀਅਰ ਅਤੇ ਕੁਲਵਿੰਦਰ ਕੌਰ ਸਰਪੰਚ ਅਤੇ ਪੰਚਾਇਤ ਮੈਬਰ ਹਾਜ਼ਰ ਸਨ ।