ਮੁਹਾਲੀ ਪੁਲੀਸ ਵਲੋਂ 25 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਗ੍ਰਿਫਤਾਰ

ਐਸ ਏ ਐਸ ਨਗਰ, 1 ਮਈ- ਮੁਹਾਲੀ ਪੁਲੀਸ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਦੀ ਪਛਾਣ ਜਸਵੰਤ ਸਿੰਘ ਵਾਸੀ ਪਿੰਡ ਕਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਇਸ ਸਬੰਧੀ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬਾਜਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁਖੀ ਸਿਮਰਨ ਸਿੰਘ ਦੀ ਅਗਵਾਈ ਵਿੱਚ ਪੁਲੀਸ ਵਲੋਂ ਆਪਣੇ ਇਲਾਕੇ ਵਿਚ ਮਾੜੇ ਅਨਸਰਾਂ ਖਿਲਾਫ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਪੁਲੀਸ ਨੂੰ ਸਾਹਮਣੇ ਤੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਆਉਂਦਾ ਦਿਖਾਈ ਦਿੱਤਾ, ਤਾਂ ਪੁਲੀਸ ਨੇ ਸ਼ੱਕ ਦੇ ਅਧਾਰ ਤੇ ਉਸ ਨੂੰ ਰੋਕਿਆ ਤਾਂ ਉਹ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਪਿੱਛੇ ਨੂੰ ਭੱਜਣ ਲੱਗਾ ਤਾਂ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ।
ਉਹਨਾਂ ਦੱਸਿਆ ਕਿ ਪੁਲੀਸ ਵਲੋਂ ਉਕਤ ਵਿਅਕਤੀ (ਜਿਸ ਨੇ ਆਪਣੀ ਪਛਾਣ ਜਸਵੰਤ ਸਿੰਘ ਵਜੋਂ ਦੱਸੀ) ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲੀਸ ਨੇ ਜਸਵੰਤ ਸਿੰਘ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਅਦਾਲਤ ਵਲੋਂ ਉਸ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ਤੇ ਭੇਜ ਦਿੱਤਾ।
ਡੀਐਸਪੀ ਬਾਜਲ ਨੇ ਦੱਸਿਆ ਕਿ ਮੁਲਜ਼ਮ ਫਿਰੋਜ਼ਪੁਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ ਅਤੇ ਉਹ ਕੁਝ ਦਿਨ ਪਹਿਲਾਂ ਹੀ ਮੁਹਾਲੀ ਆਇਆ ਸੀ ਅਤੇ ਬਤੌਰ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ।