ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ ਵੱਜ ਰਿਹਾ ਹੈ ਪੰਜਾਬ ਦੇ ਪਾਣੀਆਂ ਉੱਤੇ ਡਾਕਾ : ਅਕਾਲੀ ਦਲ
ਐਸ ਏ ਐਸ ਨਗਰ, 1 ਮਈ- ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਮਿਲ ਕੇ ਪੰਜਾਬ ਨੂੰ ਮਾਰੂਥਲ ਬਣਾਉਣ ਦੀ ਯੋਜਨਾ ਬਣਾਈ ਹੋਈ ਹੈ ਅਤੇ ਇਹਨਾਂ ਦੀ ਮਿਲੀ ਭੁਗਤ ਨਾਲ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਵੱਜ ਰਿਹਾ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਜੋ ਕਿਸੇ ਹੋਰ ਰਾਜ ਨੂੰ ਦਿੱਤਾ ਜਾ ਸਕੇ। ਜੇਕਰ ਪੰਜਾਬ ਦਾ ਪਾਣੀ ਹੋਰਨਾਂ ਨੂੰ ਦਿੱਤਾ ਗਿਆ ਤਾਂ ਸਾਡੀ ਧਰਤੀ ਬੰਜਰ ਹੋ ਜਾਵੇਗੀ, ਤੇ ਇੱਥੋਂ ਦੀ ਕਿਸਾਨੀ ਖਤਮ ਹੋ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਦੀ ਲਾਲਸਾ ਸਿਰਫ ਪੰਜਾਬ ਉੱਤੇ ਕਾਬਜ਼ ਹੋਣ ਦੀ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਵੀ ਭਾਜਪਾ ਨਾਲ ਅੰਦਰੂਨੀ ਮਿਲੀਭੁਗਤ ਕਰ ਕੇ ਪੰਜਾਬ ਨੂੰ ਪਾਣੀ ਰਹਿਤ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਹ ਪੰਜਾਬ ਦੀ ਖੇਤੀਬਾੜੀ ਅਤੇ ਜੀਵਨ ਰੇਖਾ ਉੱਤੇ ਸਿੱਧਾ ਹਮਲਾ ਹੈ।