ਸ਼ਹਿਰ ਵਿੱਚ ਲੱਗਣ ਵਾਲੀਆਂ ਕਿਸਾਨ ਮੰਡੀਆਂ ਤੋਂ ਵਸਨੀਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ - ਮਾਰਕੀਟ ਕਮੇਟੀ ਚੇਅਰਮੈਨ ਮਿੱਤਲ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਪ੍ਰੈਲ: ਮੋਹਾਲੀ ਵਿਖੇ ਦਿਨਾਂ ਦੇ ਆਧਾਰ ਤੇ ਲੱਗਣ ਵਾਲੀਆਂ ਕਿਸਾਨ ਅਤੇ ਰੇਹੜੀ ਫੜ੍ਹੀ ਮੰਡੀਆਂ ਤੋਂ ਸ਼ਹਿਰ ਦੇ ਵਸਨੀਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹਨਾਂ ਵਿੱਚ ਕੀਤੇ ਜਾ ਸਕਣ ਵਾਲੇ ਸੁਧਾਰਾਂ ਉਪਰ ਜਲਦ ਹੀ ਵਿਚਾਰ ਕੀਤਾ ਜਾਵੇਗਾ। ਮੰਡੀ ਵਾਲੀ ਜਗ੍ਹਾ ਤੇ ਕੂੜਾ ਕਰਕਟ ਅਤੇ ਗੰਦਗੀ ਫੈਲਣ ਤੋਂ ਰੋਕਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਹ ਮੰਡੀਆਂ ਸ਼ਹਿਰ ਦੇ ਲੋਕਾਂ ਦੀ ਸਹੂਲਤ ਲਈ ਹਨ ਨਾ ਕਿ ਉਹਨਾਂ ਲਈ ਮੁਸ਼ਕਿਲਾਂ ਪੈਦਾ ਕਰਨ ਲਈ। ਉਹ ਅੱਜ ਇਸ ਸੰਬੰਧ ਵਿੱਚ ਐਰੋਸਿਟੀ ਮੋਹਾਲੀ ਦੇ ਵਸਨੀਕਾਂ ਨਾਲ਼ ਮੀਟਿੰਗ ਕਰ ਰਹੇ ਸਨ। ਇਨ੍ਹਾਂ ਮੰਡੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹਨਾਂ ਨੇ ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੋਂ ਸੁਝਾਅ ਵੀ ਮੰਗੇ। ਉਹਨਾਂ ਕਿਹਾ ਕਿ ਸਾਫ਼ ਸਫ਼ਾਈ ਦਾ ਵਿਸ਼ੇਸ਼ ਖ਼ਿਆਲ ਰੱਖਣ ਲਈ ਵਿਕ੍ਰੇਤਾਵਾਂ ਦੀ ਵੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਜਾਵੇਗੀ।
ਉਹਨਾਂ ਨੇ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਅਗਰ ਕੋਈ ਵੀ ਇਨ੍ਹਾਂ ਮੰਡੀਆਂ ਦੇ ਸੰਬੰਧ ਵਿੱਚ ਕੋਈ ਸ਼ਿਕਾਇਤ ਜਾਂ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹਨਾਂ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਨੇ ਅੱਜ ਸਵੇਰੇ ਐਰੋਸਿਟੀ ਦੇ ਈ ਬਲਾਕ ਵਿਖੇ ਲੱਗਣ ਵਾਲੀ ਕਿਸਾਨ ਮੰਡੀ ਵਾਲੀ ਜਗ੍ਹਾ ਦਾ ਮੌਕਾ ਦੇਖਿਆ ਅਤੇ ਸਾਫ ਸਫਾਈ ਦਾ ਜਾਇਜ਼ਾ ਲਿਆ। ਉਹਨਾਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਸ਼ਹਿਰ ਅੰਦਰ ਇਨ੍ਹਾਂ ਮੰਡੀਆਂ ਦੀ ਗਿਣਤੀ ਵਧਾਉਣ ਲਈ ਵੀ ਜਲਦ ਹੀ ਵਿਚਾਰ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਖਰੀਦਾਰੀ ਲਈ ਦੂਰ ਦੁਰਾਡੇ ਨਾ ਜਾਣਾ ਪਵੇ।
ਉਹਨਾਂ ਕਿਹਾ ਕਿ ਸ਼ਹਿਰ ਵਿੱਚ ਇਨ੍ਹਾਂ ਮੰਡੀਆਂ ਦਾ ਲੱਗਣਾ ਬਹੁਤ ਜ਼ਰੂਰੀ ਹੈ ਕਿਉਂਕਿ ਜਿੱਥੇ ਇਹਨਾਂ ਮੰਡੀਆਂ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਖਰਦੀਦਰੀ ਦੀ ਸਹੂਲਤ ਮਿਲਦੀ ਹੈ ਉੱਥੇ ਹੀ ਇਹ ਛੋਟੇ ਕਿਸਾਨਾਂ ਅਤੇ ਵਿਕ੍ਰੇਤਾਵਾਂ ਲਈ ਰੁਜ਼ਗਾਰ ਦੇ ਮੌਕੇ ਪਰਦਾਨ ਕਰਦੀਆਂ ਹਨ। ਇਸ ਸਮੇਂ ਉਹਨਾਂ ਨਾਲ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਮਿਤ ਜੈਨ, ਰੈਜ਼ੀਡੈਂਟ ਵੈਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਨੀਰਜ ਕੁਮਾਰ, ਜਨਰਲ ਸਕੱਤਰ ਹਰਸ਼ਰਨਜੀਤ ਸਿੰਘ ਅਤੇ ਬਾਕੀ ਅਹੁਦੇਦਾਰ ਵੀ ਮੌਜੂਦ ਸਨ।