ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ, ਨਵਾਂਸ਼ਹਿਰ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਮਨਾਇਆ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ,ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਜੀ ਨੇ ਕੀਤੀ। ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਦੱਸਿਆ ਕਿ 01 ਮਈ 1886 ਵਿੱਚ ਅਮਰੀਕਾ ਵਿੱਚ ਅੰਦੋਲਨ ਸ਼ੁਰੂ ਹੋਇਆ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ,ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਜੀ ਨੇ ਕੀਤੀ। ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਦੱਸਿਆ ਕਿ 01 ਮਈ 1886 ਵਿੱਚ ਅਮਰੀਕਾ ਵਿੱਚ ਅੰਦੋਲਨ ਸ਼ੁਰੂ ਹੋਇਆ। 
ਮਜ਼ਦੂਰਾਂ ਨੇ ਇਕੱਠੇ ਹੋ ਕੇ ਆਪਣੇ ਤੇ ਹੋ ਰਹੇ ਸ਼ੋਸ਼ਣ ਵਿਰੁੱਧ ਆਵਾਜ ਬੁਲੰਦ ਕੀਤੀ, ਜਿਸ ਵਿੱਚ ਸੱਤ ਮਜ਼ਦੂਰਾਂ ਦੀ ਪੁਲਿਸ ਫਾਇਰਿੰਗ ਕਾਰਨ ਮੌਤ ਹੋ ਗਈ ਸੀ। ਇਸ ਵਿੱਚ ਮਜ਼ਦੂਰਾਂ ਦੀ ਮੰਗ ਸੀ ਕਿ ਕੰਮ ਕਰਨ ਦੇ ਅੱਠ ਘੰਟੇ ਹੋਣ ਤੇ ਹਫਤੇ ਦੀ ਇੱਕ ਛੁੱਟੀ ਹੋਣੀ ਚਾਹੀਦੀ ਹੈ।  ਦੁਨੀਆਂ ਭਰ ਦੇ ਮਜ਼ਦੂਰਾਂ ਨੇ ਸੰਗਠਨ ਬਣਾ ਕੇ ਸੰਘਰਸ਼ ਕੀਤੇ ਅਤੇ ਉਹਨਾਂ ਦੀ ਇਹ ਮੰਗ ਮੰਨੀ ਗਈ। 
ਇਸ  ਲਈ ਉਹਨਾਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ 01 ਮਈ 1886 ਤੋਂ “ਅੰਤਰਰਾਸ਼ਟਰੀ ਮਜ਼ਦੂਰ ਦਿਵਸ” ਮਨਾਇਆ ਜਾਦਾਂ ਹੈ। ਉਹਨਾਂ ਨੇ ਦੱਸਿਆ ਕਿ ਮਜਦੂਰ ਅੱਜ ਵੀ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ । ਅੱਜ ਮਸ਼ੀਨੀਕਰਨ ਕਾਰਣ ਬੇਰੁਜਗਾਰੀ ਵੱਧ ਰਹੀ ਹੈ। ਗਰੀਬ ਮਜਦੂਰ ਭੁੱਖਮਰੀ ਦਾ ਸ਼ਿਕਾਰ ਹੋਣ ਦੇ ਨਾਲ ਨਾਲ ਬਿਮਾਰੀਆਂ ਦਾ ਸ਼ਿਕਾਰ ਵੀ ਹੋ ਰਹੇ ਹਨ। ਮਜਦੂਰਾਂ ਦੀ ਸੁਰੱਖਿਆ ਬਾਰੇ ਵੀ ਬਹੁਤੇ ਕੋਈ ਪੁਖਤਾ ਪ੍ਰਬੰਧ ਨਹੀਂ ਹਨ। 
ਇਸ ਮੌਕੇ ਤੇ ਸ਼੍ਰੀ ਗੁਰਚਰਨ ਅਰੋੜਾ(Owner, A Plus Food Nawanshahr) ਨੇ ਕਿਹਾ ਕਿ ਅਸੀ ਸਰਕਾਰ ਤੋਂ ਇਹੀ ਮੰਗ ਕਰਦੇ ਹਾਂ ਕਿ ਮਜਦੂਰਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ। ਮਜਦੂਰਾਂ ਦੇ ਹੱਕ ਵਿੱਚ ਬਣੇ ਕਾਨੂੰਨਾਂ ਨੂੰ ਸਖਤੀ ਨਾਲ ਲਾਗੂ ਕਰਨਾ ਚਾਹੀਦਾ ਹੈ  ਤੇ ਸਰਕਾਰ ਨੂੰ ਅਮੀਰੀ ਅਤੇ ਗਰੀਬੀ ਦੇ ਪਾੜੇ ਨੂੰ ਘੱਟ ਕਰਨਾ ਚਾਹੀਦਾ ਹੈ । 
ਇਸ ਮੌਕੇ ਤੇ ਉਹਨਾਂ ਨੇ ਦਾਖਿਲ ਮਰੀਜਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਜਦੋ ਅਸੀਂ ਆਪਣੇ ਮਨ ਤੇ ਕਾਬੂ ਪਾ ਲਿਆ ਤਾਂ ਅਸੀ ਸਾਰੀਆਂ ਮੁਸੀਬਤਾਂ ਨੂੰ ਦੂਰ ਕਰ ਸਕਦੇ ਹਾਂ ਉਹਨਾਂ ਵਲੋਂ ਮਰੀਜਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪ੍ਰੋਟੀਨ ਸਬੰਧੀ ਸਮਾਨ ਵੀ ਦਿੱਤਾ ਗਿਆ । ਤੇ ਕਿਹਾ ਕਿ ਜੇਕਰ ਕੋਈ ਮਰੀਜ ਇਸ ਬੁਰੀ ਸੰਗਤ ਤੋਂ ਦੂਰ ਹੋ ਕੇ ਕੰਮ ਕਰਨਾ ਚਾਹੁੰਦਾ ਹੈ ਤੇ ਪਹਿਲ ਦੇ ਆਧਾਰ ਤੇ ਉਸਨੂੰ ਕੰਮ ਦਿੱਤਾ ਜਾਵੇਗਾ । 
ਇਸ ਮੌਕੇ ਤੇ ਜਸਵਿੰਦਰ ਕੌਰ(ਕੌਂਸਲਰ) ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਕਿਹਾ ਕਿ ਇਸ ਦਿਨ ਨੂੰ ਮਨਾਉਣਾ ਉਨ੍ਹਾਂ ਮਜਦੂਰਾਂ ਨੂੰ ਯਾਦ ਕਰਨਾ ਹੈ, ਜਿਨ੍ਹਾਂ ਨੇ ਇਸ ਸੰਘਰਸ਼ ਲਈ ਆਪਣੀਆਂ ਜਾਨਾਂ ਦਿੱਤੀਆਂ ਅਤੇ ਕਿਹਾ ਕਿ ਸਰਕਾਰ ਨੂੰ ਮਜਦੂਰਾਂ ਦੀ ਪ੍ਰਤੀ ਵਿਅਕਤੀ ਆਮਦਨ ਵਿੱਚ ਵਾਧਾ ਕੀਤਾ ਜਾਣਾ ਚਾਹੀਦਾ ਹੈ ਅਤੇ ਮਜਦੂਰਾਂ ਨੂੰ ਸਰਕਾਰ ਵਲੋਂ ਦਿੱਤੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਮਜਦੂਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।  ਇਸ ਮੌਕੇ ਤੇ ਕਮਲਜੀਤ ਕੌਰ, ਦਿਨੇਸ਼ ਕੁਮਾਰ, , ਕਮਲਾ ਰਾਣੀ, ਪਰਵੇਸ਼ ਕੁਮਾਰ ਅਤੇ ਮਰੀਜ਼ ਹਾਜਿਰ ਸਨ।