5 ਤੋਂ 16 ਮਈ ਤੱਕ ਲਗਾਏ ਜਾ ਰਹੇ ਪਲੇਸਮੈਂਟ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਨੌਜਵਾਨ : ਜ਼ਿਲ੍ਹਾ ਰੋਜ਼ਗਾਰ ਅਫਸਰ

ਹੁਸ਼ਿਆਰਪੁਰ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਵੱਲੋਂ ਐਸ.ਆਈ.ਐਸ. ਸਕਿਉਰਟੀ ਵਿੱਚ ਭਰਤੀ ਲਈ 05 ਤੋਂ 16 ਮਈ 2025 ਤੱਕ ਜ਼ਿਲ੍ਹੇ ਦੇ ਬਲਾਕ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਹੁਸ਼ਿਆਰਪੁਰ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਵੱਲੋਂ ਐਸ.ਆਈ.ਐਸ. ਸਕਿਉਰਟੀ ਵਿੱਚ ਭਰਤੀ ਲਈ 05 ਤੋਂ 16 ਮਈ 2025 ਤੱਕ ਜ਼ਿਲ੍ਹੇ ਦੇ ਬਲਾਕ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ 05 ਮਈ  ਨੂੰ ਬੀ.ਡੀ.ਪੀ.ਓ. ਦਫਤਰ ਗੜਸੰਕਰ, 06 ਮਈ  ਨੂੰ ਬੀ.ਡੀ.ਪੀ.ਓ. ਦਫਤਰ ਮਾਹਿਲਪੁਰ, 07 ਮਈ  ਨੂੰ ਬੀ.ਡੀ.ਪੀ.ਓ. ਦਫਤਰ ਹੁਸਿਆਰਪੁਰ-2, 08 ਮਈ ਨੂੰ ਬੀ.ਡੀ.ਪੀ.ਓ. ਦਫਤਰ ਹੁਸਿਆਰਪੁਰ-1, 09 ਮਈ  ਨੂੰ ਬੀ.ਡੀ.ਪੀ.ਓ. ਦਫਤਰ ਭੂੰਗਾ, 12 ਮਈ ਨੂੰ ਬੀ.ਡੀ.ਪੀ.ਓ. ਦਫਤਰ ਦਸੂਹਾ, 13 ਮਈ ਨੂੰ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ, 14 ਮਈ  ਨੂੰ ਬੀ.ਡੀ.ਪੀ.ਓ. ਦਫਤਰ ਹਾਜ਼ੀਪੁਰ, 15 ਮਈ ਨੂੰ ਬੀ.ਡੀ.ਪੀ.ਓ. ਦਫਤਰ ਤਲਵਾੜਾ  ਅਤੇ 16 ਮਈ   ਨੂੰ ਬੀ.ਡੀ.ਪੀ.ਓ. ਦਫਤਰ ਟਾਂਡਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ  ਕੌਰ ਨੇ ਦੱਸਿਆ ਕਿ ਇਨ੍ਹਾਂ ਪਲੇਸਮੈਂਟਾਂ ਦੀ ਕੜ੍ਹੀ ਵਿੱਚੋਂ 05 ਮਈ  ਨੂੰ ਬੀ.ਡੀ.ਪੀ.ਓ. ਦਫਤਰ ਗੜਸੰਕਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ. ਸਕਿਉਰਟੀ ਵਲੋਂ ਕੇਵਲ ਲੜਕਿਆਂ (ਲੜਕੇ) ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 17000-19000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਵਿਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ, ਉਮਰ 19 ਤੋਂ 40 ਸਾਲ , ਕੱਦ 168 ਸੈਂਟੀਮੀਟਰ (ਲੜਕੇ) ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ  ਅਤੇ ਈ.ਐਸ.ਆਈ.ਸੀ. ਆਦਿ ਮੁਹੱਈਆਂ ਕਰਵਾਈਆ ਜਾਣਗੀਆ। 
ਉਨ੍ਹਾਂ ਚਾਹਵਾਨ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ 05 ਮਈ  ਨੂੰ ਬੀ.ਡੀ.ਪੀ.ਓ. ਦਫਤਰ ਗੜਸੰਕਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਪ੍ਰਾਪਤ ਕਰਨ।