ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੀ ਇਕਾਈ ਪਟਿਆਲਾ ਨੇ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਦਹਿਸ਼ਤੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆਂ ਕੀਤੀ
ਪਟਿਆਲਾ 3 ਮਈ:- ਤਰਕਸ਼ੀਲ ਸੁਸਾਇਟੀ ਪੰਜਾਬ ਰਜਿ: ਦੀ ਇਕਾਈ ਪਟਿਆਲਾ ਨੇ ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਦਹਿਸ਼ਤੀ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆਂ ਕੀਤੀ ਹੈ ਤੇ ਇਸ ਹਮਲੇ ਵਿੱਚ ਮਾਰੇ ਗਏ ਬੇਕਸੂਰ ਲੋਕਾਂ ਦੇ ਦੁੱਖੀ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਜ਼ਾਹਿਰ ਕੀਤੀ ਹੈ।

ਇਕਾਈ ਦੀ ਪ੍ਰਧਾਨ ਬੀਬੀ ਕੁਲਵੰਤ ਕੌਰ ਤੇ ਵਿੱਤ ਮੁਖੀ ਸਤੀਸ਼ ਕੁਮਾਰ ਆਲੋਵਾਲ, ਰਾਮ ਸਿੰਘ ਬੰਗ, ਗੁਰਵਿੰਦਰ ਸਿੰਘ ਅਤੇ ਓਮ ਪ੍ਰਕਾਸ਼ ਨੇ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਹਿਲਗਾਮ ਹਮਲੇ ਦੇ ਸਾਰੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣ ਤੇ ਇਸ ਘਟਨਾਕ੍ਰਮ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਇਸ ਮੌਕਾ ਇਕਾਈ ਦੇ ਮੀਡੀਆ ਮੁਖੀ ਰਾਮ ਸਿੰਘ ਬੰਗ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਦੀ ਇਹ ਖਾਸ ਜਿੰਮੇਵਾਰੀ ਬਣਦੀ ਹੈ ਕਿਉਂਕਿ ਵੰਡ ਪਾਓ ਤਾਕਤਾਂ ਖਿਲਾਫ ਸਖਤ ਕਾਰਵਾਈ ਕਰਨ ਤਾਂ ਕਿ ਫਿਰਕੂ ਜਾਂ ਸ਼ਰਾਰਤੀਤਤਾਂ ਨੂੰ ਮੁੜ ਸਿਰ ਚੁੱਕਣ ਦਾ ਹੌਂਸਲਾ ਨਾ ਪਵੇ।
ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਕਸ਼ਮੀਰ ਅਤੇ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਵਸੇ ਕਸ਼ਮੀਰੀਆਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ। ਸੁਸਾਇਟੀ ਦੇ ਆਗੂਆਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਤੇ ਕਿਸੇ ਕਿਸਮ ਦੀ ਭੜਕਾਹਟ ਵਿੱਚ ਨਾ ਆਉਂਣ, ਇਸੇ ਵਿੱਚ ਦੇਸ਼ ਦਾ ਭਲਾ ਹੈ।