ਪਾਣੀ ਨੂੰ ਬਚਾਉਣ ਲਈ ਸਾਰੇ ਇਕਜੁੱਟ ਹਾਂ : ਜੀਤ ਮਹਿੰਦਰ ਸਿੰਘ ਸਿੱਧੂ

ਮੌੜ ਮੰਡੀ- ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਇੱਥੋਂ ਦੀ ਖੇਤੀ ਦੀ ਜੀਵਨ ਰੇਖਾ ਪਾਣੀ ਹੀ ਹੈ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਘਾਟ ਸਮੇਂ ਬੇ ਸਮੇਂ ਰੜਕਦੀ ਰਹਿੰਦੀ ਹੈ ਅਜਿਹੇ ਵਿੱਚ ਕਿਸੇ ਹੋਰ ਸੂਬੇ ਨੂੰ ਪੰਜਾਬ ਦੇ ਹਿੱਸੇ ਦਾ ਪਾਣੀ ਨਹੀਂ ਦਿੱਤਾ ਜਾ ਸਕਦਾ।ਪਰ ਜੇਕਰ ਪੰਜਾਬ ਦੇ ਪਾਣੀ ਨੂੰ ਖੋਹਣ ਦੀ ਕੋਸ਼ਿਸ਼ ਹੋਈ ਤਾਂ ਉਸਨੂੰ ਬਚਾਉਣ ਦੀ ਲੜਾਈ 'ਚ ਸਾਰੇ ਇਕਜੁੱਟ ਹਾਂ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਸਿੱਧੂ ਨੇ ਕਿਹਾ ਕਿ ਪਾਣੀਆਂ ਦਾ ਮਸਲਾ ਪਿਛਲੇ ਲੰਮੇਂ ਸਮੇਂ ਤੋਂ ਗੰਭੀਰ ਮਸਲਾ ਬਣਿਆ ਹੋਇਆ ਹੈ ਅਤੇ ਇਸ ਲਈ ਸਮੇਂ ਸਮੇਂ ਤੇ ਸਰਕਾਰਾਂ ਨੇ ਕਾਨੂੰਨੀ ਲੜਾਈਆਂ ਵੀ ਲੜੀਆਂ। 
ਉਹਨਾਂ ਕਿਹਾ ਕਿ ਮੌਜੂਦਾ ਸਮੇਂ ਹਰਿਆਣੇ ਨੂੰ ਪੰਜਾਬ ਦੇ ਹਿੱਸੇ ਦਾ ਪਾਣੀ ਦੇਣ ਦੀ ਕੋਸ਼ਿਸ਼ ਤੋਂ ਉਪਜੇ ਵਿਵਾਦ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ ਪਰ ਜੇਕਰ ਕੇਂਦਰ ਸਰਕਾਰ ਆਪਣੀ ਤਾਕਤ ਦੀ ਵਰਤੋਂ ਕਰਕੇ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣੇ ਨੂੰ ਦੇਣ‌ ਦੀ ਕੋਸ਼ਿਸ਼ ਕਰੇਗੀ ਤਾਂ ਸਮੁੱਚੇ ਪੰਜਾਬੀ ਇਸ ਦਾ ਜ਼ੋਰਦਾਰ ਵਿਰੋਧ ਕਰਨਗੇ। 
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੀ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨ ਦੀਆਂ ਕੋਸ਼ਿਸ਼ਾਂ ਦੀ ਸਖਤ ਵਿਰੋਧੀ ਹੈ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਪਾਣੀਆਂ ਦੀ ਲੜਾਈ 'ਚ ਪੰਜਾਬ ਦੀ ਸਮੁੱਚੀ ਕਾਂਗਰਸ ਸੂਬੇ ਦੇ ਹਿੱਤਾਂ ਨੂੰ ਤਰਜੀਹ ਦੇਣ ਲਈ ਵਚਨਬੱਧ ਹੈ ‌।