ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ
ਪਟਿਆਲਾ 3 ਮਈ : ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ, ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ, ਪੰਜਾਬ ਵੱਲੋਂ ਪੰਜਾਬ ਸਰਕਾਰ ਨੂੰ ਪਿਛਲੇ ਲੰਮੇ ਸਮੇਂ ਤੋਂ ਅਖਬਾਰਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਬ੍ਰਾਹਮਣ ਭਲਾਈ ਬੋਰਡ, ਪੰਜਾਬ ਨੂੰ ਰੀਵਾਇਵ ਕਰਨ ਲਈ ਲਗਾਤਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ।

ਦਿੱਲੀ ਦੀਆਂ ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਪਾਰਟੀ ਵੱਲੋਂ ਬ੍ਰਾਹਮਣ ਸਮਾਜ ਪ੍ਰਤੀ ਹਮਦਰਦੀ ਪ੍ਰਗਟਾਈ ਗਈ ਸੀ। ਪਰ ਪੰਜਾਬ ਸਰਕਾਰ ਵੱਲੋਂ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਭੰਗ ਕਰਕੇ ਬ੍ਰਾਹਮਣ ਸਮਾਜ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ।
ਬ੍ਰਾਹਮਣ ਸਮਾਜ ਵੈਲਫੇਅਰ ਪੰਜਾਬ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਸਾਬਕਾ ਮੁੱਖ ਮੰਤਰੀ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰਕੇ ਬ੍ਰਾਹਮਣ ਸਮਾਜ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਾਵੇ।
ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਵੱਲੋਂ ਪੰਜਾਬ ਦੀਆਂ ਸਾਰੀਆਂ ਬ੍ਰਾਹਮਣ ਸਭਾਵਾਂ ਅਤੇ ਸਮੂਹ ਬ੍ਰਾਹਮਣ ਸਮਾਜ ਨੂੰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰਵਾਉਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ।