ਸਰਕਾਰੀ ਮਿਡਲ ਸਕੂਲ ਭਾਰਟਾ ਦੇ ਹੁਸ਼ਿਆਰ ਵਿਦਿਆਰਥੀ ਨਗਦ ਇਨਾਮਾਂ ਨਾਲ ਸਨਮਾਨਿਤ
ਮਾਹਿਲਪੁਰ- ਇਥੋਂ ਚਾਰ ਕਿਲੋਮੀਟਰ ਦੂਰ ਸਰਕਾਰੀ ਮਿਡਲ ਸਕੂਲ ਭਾਰਟਾ ਗਣੇਸ਼ਪੁਰ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਹ ਨਗਦ ਇਨਾਮ ਮਾਤਾ ਭਜਨ ਕੌਰ ਵਿੱਦਿਅਕ ਟਰੱਸਟ ਵੱਲੋਂ ਪ੍ਰਦਾਨ ਕਰਦਿਆਂ ਟਰੱਸਟ ਦੇ ਪ੍ਰਧਾਨ ਬਲਜਿੰਦਰ ਮਾਨ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਜੁਟਿਆ ਹੋਇਆ ਹੈ।

ਸਕੂਲ ਦਾ ਹਰ ਵਿਦਿਆਰਥੀ ਕਿਸੇ ਨਾ ਕਿਸੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰ ਰਿਹਾ ਹੈ। ਉਹਨਾਂ ਵਿਦਿਆਰਥੀਆਂ ਦੀਆਂ ਬਹੁਪੱਖੀ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਸਕੂਲ ਸਟਾਫ਼ ਦੀ ਮਿਹਨਤ ਨੂੰ ਸਲਾਮ ਕੀਤੀ। ਉਹਨਾਂ ਅੱਗੇ ਕਿਹਾ ਕਿ ਸਿੱਖਿਆ ਦੀ ਪ੍ਰਕਿਰਿਆ ਮਾਪਿਆਂ ਦੀ ਸਹਿਯੋਗ ਬਿਨਾਂ ਸੰਪੂਰਨ ਨਹੀਂ ਹੁੰਦੀ। ਇਸ ਲਈ ਹਰ ਮਾਪੇ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਪ੍ਰਾਪਤ ਕਰਦੇ ਰਹਿਣਾ ਚਾਹੀਦਾ ਹੈ।
ਮਾਤਾ ਭਜਨ ਕੌਰ ਸਲਾਨਾ ਸਕਾਲਰਸ਼ਿਪ ਪ੍ਰਾਪਤ ਕਰਨ ਵਾਲਿਆਂ ਵਿੱਚ ਅੱਠਵੀਂ ਜਮਾਤ ਦੇ ਹਰਦੀਪ ਸਿੱਧੂ, ਰੋਹਿਤ, ਇੰਦਰਜੀਤ ਅਤੇ ਦੀਪਕ ਕੁਮਾਰ ਸ਼ਾਮਲ ਹਨ। ਮੰਚ ਸੰਚਾਲਨ ਕਰਦਿਆਂ ਸਾਇੰਸ ਮਾਸਟਰ ਪਵਨ ਕੁਮਾਰ ਨੇ ਕਿਹਾ ਕਿ ਸਮਾਜ ਨੂੰ ਆਪਣੇ ਵਿਦਿਆਰਥੀਆਂ ਦੀ ਪ੍ਰਗਤੀ ਵਿੱਚ ਆਪਣਾ ਯੋਗਦਾਨ ਦਿੰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਸਕੂਲ ਮੁਖੀ ਗੁਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪਿਆਂ ਦੇ ਸਹਿਯੋਗ ਸਦਕਾ ਬੱਚੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵੱਧ ਰਹੇ ਹਨ। ਇਸ ਮੌਕੇ ਸਟਾਫ਼ ਮੈਂਬਰ ਸਤਵੀਰ ਕੌਰ, ਬੇਅੰਤ ਕੌਰ, ਮਨਜਿੰਦਰ ਸਿੰਘ, ਚੇਅਰ ਪਰਸਨ ਰੀਨਾ, ਸਰਪੰਚ ਪ੍ਰਵੀਨ ਬਾਲਾ , ਇਕਬਾਲ ਬਾਨੋ, ਤਰਸੇਮ ਕੌਰ ਅਤੇ ਬਲਜੀਤ ਸਿੱਧੂ ਸਮੇਤ ਮਾਪੇ, ਅਧਿਆਪਕ, ਵਿਦਿਆਰਥੀ ਅਤੇ ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਹਾਜ਼ਰ ਹੋਏ।