ਯੁਵਕ ਮੇਲੇ ਦੌਰਾਨ ਵੋਟਰ ਜਾਗਰੂਕਤਾ ਦਾ ਦਿੱਤਾ ਸੁਨੇਹਾ

ਪਟਿਆਲਾ, 8 ਨਵੰਬਰ - ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਕਰਵਾਏ ਦੋ ਰੋਜ਼ਾ ਓਪਨ ਯੁਵਕ ਮੇਲੇ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਪੰਜੀਕਰਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਪ੍ਰਿੰਸੀਪਲ ਚਰਨਜੀਤ ਕੌਰ ਅਤੇ ਡਾਇਰੈਕਟਰ ਦਿਲਬਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ।

  ਇਸ ਪ੍ਰੋਗਰਾਮ ਵਿੱਚ 500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਹਸਤਾਖ਼ਰ ਮੁਹਿੰਮ ਨਾਲ ਕੀਤੀ ਗਈ। ਇਸ ਦੌਰਾਨ ਪ੍ਰੋ. ਸਵਿੰਦਰ ਸਿੰਘ ਰੇਖੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਬਾਰੇ ਦੱਸਦੇ ਹੋਏ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਨਿਰਪੱਖ ਹੋ ਕੇ ਇਸਤੇਮਾਲ ਕਰਨ ਦੀ ਸਹੁੰ ਚੁਕਾਈ।
ਇਸ ਦੌਰਾਨ ਨੋਡਲ ਅਫ਼ਸਰ, ਸਵੀਪ 115-ਪਟਿਆਲਾ ਰੁਪਿੰਦਰ ਸਿੰਘ, ਦਫ਼ਤਰ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੂਜਾ ਚਾਵਲਾ, ਮੋਹਿਤ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਨੌਜਵਾਨ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਹੋ ਚੁੱਕੀ ਹੈ ਪਰ ਅਜੇ ਤਕ ਵੋਟ ਨਹੀਂ ਬਣੀ, ਉਹ ਆਪਣਾ ਨਾਮ ਲਾਜ਼ਮੀ ਤੌਰ 'ਤੇ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਅਤੇ ਭਾਰਤ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਦਾ ਹਿੱਸਾ ਬਣਨ। ਇਸ ਮੌਕੇ ਜ਼ਿਲ੍ਹਾ ਸਵੀਪ ਆਈਕਨ ਉਜਾਗਰ ਸਿੰਘ ਅੰਟਾਲ, ਪ੍ਰੋ. ਦੀਪਿਕਾ ਰਾਜਪਾਲ, ਪ੍ਰੋ. ਜਗਮੋਹਨ ਸ਼ਰਮਾ, ਡਾ. ਰਾਜੀਵ ਸ਼ਰਮਾ, ਪ੍ਰੋ. ਕੰਵਰ ਜਸਮਿੰਦਰ ਪਾਲ ਸਿੰਘ, ਪ੍ਰੋ. ਨਵਨੀਤ ਕੌਰ ਜੇਜੀ ਵਿਸ਼ੇਸ਼ ਤੋਰ 'ਤੇ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਸਮੂਹ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਪ੍ਰਣ ਕੀਤਾ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਗੇ।