ਹਲਕਾ ਵਿਧਾਇਕ ਬਲਾਚੌਰ ਨੂੰ ਵੋਕੇਸ਼ਨਲ ਅਧਿਆਪਕਾਂ ਨੇ ਦਿੱਤਾ ਮੰਗ ਪੱਤਰ
ਨਵਾਂਸ਼ਹਿਰ: ਐਨ ਐਸ ਕਿਆਊ ਐਫ ਵੋਕੇਸ਼ਨਲ ਅਧਿਆਪਕਾਂ ਦੇ ਇੱਕ ਵਫਦ ਵਲੋਂ ਹਲਕਾ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੂੰ ਵਿੱਤ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਵਿਧਾਇਕਾ ਸੰਤੋਸ਼ ਕਟਾਰੀਆਂ ਅੱਜ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿੱਖੇ ਸਰਕਾਰ ਦੇ ਕੀਤੇ ਹੋਏ ਕਾਰਜ ਦਾ ਉਦਘਾਟਨ ਕਰਨ ਲਈ ਆਏ ਸਨ।

ਉਸ ਮੌਕੇ ਅਧਿਆਪਕਾਂ ਨੇ ਉਨ੍ਹਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਪ੍ਰਧਾਨ ਨੇ ਦੱਸਿਆ ਕਿ ਸਾਡੀਆਂ ਮੰਗਾਂ ਵਿੱਤ ਮੰਤਰੀ ਪੰਜਾਬ ਕੋਲ ਜਾ ਚੁੱਕੀਆਂ ਹਨ। ਅਧਿਆਪਕਾਂ ਨੇ ਵਿਧਾਇਕਾ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀਆਂ ਮੰਗਾਂ ਵਿੱਤ ਮੰਤਰੀ ਨਾਲ ਸਾਂਝੀਆਂ ਕਰਨ। ਉਨ੍ਹਾਂ ਕਿਹਾ ਕਿ ਐਨ ਐਸ ਕਿਆਊ ਐਫ ਵੋਕੇਸ਼ਨਲ ਅਧਿਆਪਕ ਪਿਛਲੇ ਕਰੀਬ ਗਿਆਰਾਂ ਸਾਲਾਂ ਤੋਂ ਬਹੁਤ ਹੀ ਘੱਟ ਤਨਖਾਹ ਤੇ ਕੰਮ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦੀ ਜੋਬ ਸਕਿਉਰਿਟੀ ਵੀ ਕੋਈ ਨਹੀਂ ਹੈ।
ਪ੍ਰਾਈਵੇਟ ਕੰਪਨੀਆਂ ਉਨ੍ਹਾਂ ਦਾ ਮਾਨਸਿਕ ਅਤੇ ਆਰਥਿਕ ਸੋਸ਼ਣ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਨਖਾਹ ਹਰਿਆਣਾ ਦੀ ਤਰਜ ਤੇ ਕੀਤੀ ਜਾਵੇ। ਤੇ ਉਨ੍ਹਾਂ ਦੀ ਭਲਾਈ ਸਬੰਧੀ ਕੋਈ ਚੰਗੀ ਪਾਲਿਸੀ ਬਣਾਈ ਜਾਵੇ ਜਿਸ ਨਾਲ ਐਨ ਐਸ ਕਿਆਊ ਐਫ ਵੋਕੇਸ਼ਨਲ ਅਧਿਆਪਕਾਂ ਦਾ ਚੰਗਾ ਭਵਿੱਖ ਹੋ ਸਕੇ।
ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਨੇ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਦਵਾਇਆ ਹੈ ਕਿ ਉਹ ਅੱਜ ਹੀ ਵਿੱਤ ਮੰਤਰੀ ਹਰਪਾਲ ਚੀਮਾ ਜੀ ਨਾਲ ਗੱਲ ਕਰਨਗੇ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਬਹੁਤ ਜਲਦੀ ਹੱਲ ਕਰਵਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਦੇ ਨਾਲ ਅਧਿਆਪਕਾ ਦਲਜੀਤ ਕੌਰ ਅਤੇ ਅਧਿਆਪਕਾ ਨਵਦੀਪ ਤੇ ਹੋਰ ਸਾਥੀ ਵੀ ਹਾਜ਼ਰ ਸਨ।