ਗੁ. ਸੰਤਗੜ੍ਹ ਪਿੰਡ ਲੰਗੇਰੀ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸਿੱਧ ਯੋਗੀ ਟਰੱਸਟ ਖਾਨਪੁਰ ਨੇ ਲਗਾਇਆ ਮੁਫਤ ਮੈਡੀਕਲ ਕੈੰਪ
ਮਾਹਿਲਪੁਰ, 4 ਮਈ- ਸ਼੍ਰੀਮਾਨ 108 ਸੰਤ ਬਾਬਾ ਜਵਾਲਾ ਸਿੰਘ ਜੀ ਮਹਾਰਾਜ (ਹਰਖੋਵਾਲੀਏ ) ਜੀ ਦੇ ਜਨਮ ਅਸਥਾਨ ਪਿੰਡ ਲੰਗੇਰੀ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਸਿੱਧ ਜੋਗੀ ਟਰੱਸਟ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਸੰਤ ਬਾਬਾ ਭਗਵਾਨ ਸਿੰਘ ਜੀ ਡੇਰਾ ਸੰਤਗੜ੍ਹ ਜਲੰਧਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਬਲਵੀਰ ਸਿੰਘ ਲੰਗੇਰੀ, ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਹੁਸ਼ਿਆਰਪੁਰ, ਸੰਤ ਬਲਬੀਰ ਸਿੰਘ ਹੁਸ਼ਿਆਰਪੁਰ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਹਰਬੰਸ ਸਿੰਘ ਬੋਲੀਨਾ, ਡਾਕਟਰ ਪਰਮਿੰਦਰ ਸਿੰਘ ਅਪਥੈਲਮਿਕ ਅਫਸਰ ਸਮੇਤ ਸੰਤ ਮਹਾਂਪੁਰਸ਼ ਅਤੇ ਪਿੰਡ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਸ ਮੌਕੇ ਸੰਤ ਭਗਵਾਨ ਸਿੰਘ ਅਤੇ ਸੰਤ ਬਾਬਾ ਬਲਬੀਰ ਸਿੰਘ ਵਲੋਂ ਐਸ.ਐਮ.ਓ. ਡਾਕਟਰ ਜਸਵੰਤ ਸਿੰਘ ਥਿੰਦ ਅਤੇ ਡਾਕਟਰ ਪਰਵਿੰਦਰ ਸਿੰਘ ਅਪਥੈਲਮਿਕ ਅਫਸਰ ਸਮੇਤ ਡਾਕਟਰੀ ਟੀਮ ਵਿੱਚ ਸ਼ਾਮਿਲ ਡਾਕਟਰ ਪ੍ਰਭ ਹੀਰ, ਅਰਸ਼ਦੀਪ ਕੌਰ, ਨਵਜੋਤ ਕੌਰ ਅਤੇ ਭੁਪਿੰਦਰ ਸਿੰਘ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।