ਲਖਨਊ ਦੀ ਫੈਕਟਰੀ ’ਚ ਅੱਗ; ਦੋ ਹਲਾਕ

ਲਖਨਊ, 3 ਮਈ- ਇਥੋਂ ਦੀ ਇਕ ਫੂਡ ਫੈਕਟਰੀ ਵਿਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸ਼ਾਮ ਸਾਢੇ ਚਾਰ ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਫਾਇਰ ਟੈਂਡਰਾਂ ਨਾਲ ਪੁਲੀਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲੀਸ (ਏਡੀਸੀਪੀ) ਅਮਿਤ ਕੁਮਾਵਤ ਨੇ ਕਿਹਾ ਕਿ ਇਸ ਫੈਕਟਰੀ ਵਿਚ ਬਿਸਕੁਟ ਬਣਦੇ ਸਨ ਪਰ ਇਹ ਕਰੀਬ ਇੱਕ ਸਾਲ ਤੋਂ ਬੰਦ ਸੀ। ਹਾਲਾਂਕਿ ਘਟਨਾ ਦੇ ਸਮੇਂ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। 
ਏਡੀਸੀਪੀ ਨੇ ਦੱਸਿਆ ਕਿ ਸਥਾਨਕ ਪੁਲੀਸ ਅਤੇ ਫਾਇਰ ਬ੍ਰਿਗੇਡ ਯੂਨਿਟਾਂ ਸਮੇਤ ਫਾਇਰ ਬ੍ਰਿਗੇਡ ਦੀਆਂ 15 ਤੋਂ 16 ਗੱਡੀਆਂ ਦੇ ਯਤਨਾਂ ਨਾਲ ਸ਼ਾਮ 7 ਵਜੇ ਦੇ ਕਰੀਬ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕੁਮਾਵਤ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।