
ਗੁਰਦੁਆਰਾ ਸ੍ਰੀ ਤਿੱਤਰਸਰ ਵਿਖੇ ਗੁਰਮਤਿ ਸਮਾਗਮ ਅੱਜ
ਮੌੜ ਮੰਡੀ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਬਾਬਾ ਟੇਕ ਸਿੰਘ ਧਨੌਲਾ ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ
ਮੌੜ ਮੰਡੀ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਬਾਬਾ ਟੇਕ ਸਿੰਘ ਧਨੌਲਾ ਜੱਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਪਾਤਸ਼ਾਹੀ ਦਸਵੀਂ ਮਾਈਸਰਖਾਨਾ (ਬਠਿੰਡਾ) ਵਿਖੇ ਬਾਬਾ ਨਰਾਇਣ ਸਿੰਘ ਜੀ ਅਤੇ ਬਾਬਾ ਹਰਦੀਪ ਸਿੰਘ ਜੀ ਪ੍ਰਬੰਧਕ ਗੁਰਦੁਆਰਾ ਸ੍ਰੀ ਤਿੱਤਰਸਰ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਗੁਰਮਤਿ ਅਤੇ ਅੰਮ੍ਰਿਤ ਸੰਚਾਰ ਸਮਾਗਮ ਮਿਤੀ 5 ਮਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਣ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਜੱਥੇ ਅਤੇ ਕਥਾਵਾਚਕ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
