ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਖੂਨਦਾਨ ਕੈਂਪ 8 ਮਈ ਨੂੰ

ਐਸ.ਏ.ਐਸ ਨਗਰ, 5 ਮਈ 2025- ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਵਿੱਚ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਰੈਡ ਕਰਾਸ ਦੇ ਬਾਨੀ ਜੀਨ ਹੈਨਰੀ ਡੁਨੇਟ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸਿਵਲ ਹਸਪਤਾਲ, ਫੇਜ਼ 6 ਮੋਹਾਲੀ ਦੀ ਟੀਮ ਅਤੇ ਐਨ.ਜੀ.ਓਜ਼ ਦੇ ਸਹਿਯੋਗ ਨਾਲ ਮਿਤੀ 8 ਮਈ 2025 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਵੈ-ਇਛੱਕ ਖੂਨਦਾਨ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਡਾ. ਅੰਕਿਤਾ ਕਾਂਸਲ ਵੱਲੋਂ ਮੋਹਾਲੀ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਖੂਨਦਾਨ ਕਰਨ ਸਬੰਧੀ ਵੱਧ ਚੜ੍ਹ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਖੂਨਦਾਨ ਦੀ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ, ਕੇਵਲ ਦਾਨ ਕਰਨ ਨਾਲ ਹੀ ਇੱਕਤਰ ਕੀਤਾ ਜਾ ਸਕਦਾ ਹੈ।