9 ਜੁਲਾਈ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਸਬੰਧੀ ਪਿੰਡ ਰੱਲਣਾ ਵਿਖੇ ਕੀਤੀ ਮੀਟਿੰਗ
ਹੁਸ਼ਿਆਰਪੁਰ- ਪਿੰਡ ਰਲ੍ਹਣਾ ਨਜ਼ਦੀਕ ਪਿੰਡ ਖੁੱਡਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਸ਼੍ਰੀ ਸਵਰਨ ਸਿੰਘ ਸੈਕਟਰੀ ਦਸੂਹਾ ਯੂਨਿਟ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਗੰਗਾ ਪ੍ਰਸ਼ਾਦ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਗੰਗਾ ਪ੍ਰਸ਼ਾਦ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ 6 ਜੁਲਾਈ 2020 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਮਨਰੇਗਾ ਵਰਕਰਾਂ ਦੀ ਇਕ ਕਨਵੈਂਸ਼ਨ ਕੀਤੀ ਜਾ ਰਹੀ ਹੈ।

ਉਨਾਂ ਸਮੂਹ ਵਰਕਰਾਂ ਨੂੰ ਇਸ ਕਨਵੈਂਸ਼ਨ ਵਿੱਚ ਹੁਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ। ਉਨਾ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਮੁਲਾਜ਼ਮ ਅਤੇ ਵਰਕਰਾਂ ਪ੍ਰਤੀ ਘਾਤਕ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਗੰਗਾ ਪ੍ਰਸ਼ਾਦ ਨੇ ਦੱਸਿਆ ਕਿ 9 ਜੁਲਾਈ 2025 ਨੂੰ ਸਾਰੀਆਂ ਟਰੇਡ ਯੂਨੀਅਨਾਂ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਆਸ਼ਾ ਵਰਕਰ ਯੂਨੀਅਨ, ਆਂਗਨਵਾੜੀ ਵਰਕਰ, ਮਿਡ ਡੇ ਮੀਲ ਵਰਕਰ, ਮੁਲਾਜ਼ਮ ਫੈਡਰੇਸ਼ਨਾਂ, ਕਿਸਾਨ, ਰੇਲਵੇ ਕਰਮਚਾਰੀ, ਬਿਜਲੀ ਮੁਲਾਜ਼ਮ, ਰੋਡਵੇਜ਼ ਮੁਲਾਜ਼ਮ ਆਦਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਦੇਸ਼ ਵਿਆਪੀ ਹੜਤਾਲ ਕਰਨ ਜਾ ਰਹੇ ਹਨ।
ਉਨਾਂ ਦੱਸਿਆ ਕਿ ਇਹ ਹੜਤਾਲ ਹੇਠ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਜਿਵੇਂ ਕਿ 700 ਰੁਪਏ ਪ੍ਰਤੀ ਮਜ਼ਦੂਰ ਦਿਹਾੜੀ, ਬਰਾਬਰ ਕੰਮ ਬਰਾਬਰ ਤਨਖਾਹ, ਠੇਕਾ ਪ੍ਰਣਾਲੀ ਬੰਦ ਕਰਨਾ, 44 ਸ਼ਰਮ ਕਾਨੂੰਨਾਂ ਦੀ ਬਹਾਲੀ ਅਤੇ 4 ਮਜ਼ਦੂਰ ਕੋਡ ਰੱਦ ਕਰਾਉਣ, ਬੁਢਾਪਾ ਤੇ ਵਿਧਵਾ ਪੈਨਸ਼ਨ 10,000/- ਰੁਪਏ ਪ੍ਰਤੀ ਮਹੀਨਾ ਕਰਾਉਣ ਲਈ ਫਤਿਹ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦੀ ਮਨ ਮਰਜ਼ੀ ਨੂੰ ਰੋਕਣ ਲਈ ਕੀਤੀ ਜਾ ਰਹੀ ਹੈ।
ਉਨਾਂ ਸਮੂਹ ਵਰਕਰਾਂ ਨੂੰ ਇਸ ਹੜਤਾਲ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੀਟਿੰਗ ਵਿੱਚ ਪਰਮਜੀਤ ਸਿੰਘ, ਕਮਲਜੀਤ ਸਿੰਘ, ਪਰਸ਼ੋਤਮ ਸਿੰਘ, ਸੁਰਜੀਤ ਸਿੰਘ, ਹਿੰਮਤ ਸਿੰਘ, ਕੁਲਵਿੰਦਰ ਕੌਰ ਸ਼ਕੁਤਲਾ ਦੇਵੀ, ਸਰਬਜੀਤ ਕੌਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।