ਸਪੈਸ਼ਲ ਬੱਚੇ ਸੱਚਮੁੱਚ ਹੀ ਖਾਸ, ਇਨ੍ਹਾਂ ਦਾ ਵਿਕਾਸ ਸਾਡੀ ਸਾਂਝੀ ਜ਼ਿੰਮੇਵਾਰੀ-ਡਾ. ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ- ਸਪੈਸ਼ਲ ਬੱਚਿਆਂ ਲਈ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਟਾਫ ਤੇ ਪ੍ਰਬੰਧਕ ਕਮੇਟੀ ਵੱਲੋਂ ਸ਼ਾਨਦਾਰ ਕਾਰਜ ਕੀਤਾ ਜਾ ਰਿਹਾ ਹੈ ਜਿਸ ਨਾਲ ਸਪੈਸ਼ਲ ਬੱਚੇ ਆਉਣ ਵਾਲੀ ਜ਼ਿੰਦਗੀ ਲਈ ਖੁਦ ਨੂੰ ਤਿਆਰ ਕਰ ਰਹੇ ਹਨ ਤੇ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਈਏ ਤਾਂ ਜੋ ਇਹ ਖੁਦ ਨੂੰ ਕਿਸੇ ਤੋਂ ਘੱਟ ਨਾ ਸਮਝਣ, ਇਹ ਪ੍ਰਗਟਾਵਾ ਹੁਸ਼ਿਆਰਪੁਰ ਤੋਂ ਆਪ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਇੱਥੇ ਆਸ਼ਾ ਕਿਰਨ ਸਕੂਲ ਵਿੱਚ ਰੱਖੇ ਗਏ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ ਗਿਆ ਅਤੇ ਨਾਲ ਹੀ ਆਸ਼ਾ ਕਿਰਨ ਸਕੂਲ ਅਤੇ ਸਪੈਸ਼ਲ ਬੱਚਿਆਂ ਦੀ ਭਲਾਈ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ।

ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਸਪੈਸ਼ਲ ਬੱਚਿਆਂ ਦਰਮਿਆਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਉਮੰਗ ਸੀਜਨ-7 ਵਿੱਚ ਆਸ਼ਾ ਕਿਰਨ ਸਕੂਲ ਦੇ ਵਿਦਿਆਰਥੀ ਓਵਰਆਲ ਜੇਤੂ ਰਹੇ ਸਨ, ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਅੱਜ ਡਾ. ਰਾਜ ਕੁਮਾਰ ਚੱਬੇਵਾਲ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸਪੈਸ਼ਲ ਬੱਚੇ ਸੱਚਮੁੱਚ ਹੀ ਖਾਸ ਹਨ ਅਤੇ ਇਨ੍ਹਾਂ ਦੀ ਜਿੰਦਗੀ ਨੂੰ ਬੇਹਤਰ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਬਰਾਬਰ ਹਿੱਸਾ ਪਾਉਣਾ ਚਾਹੀਦਾ ਹੈ|
 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਤੋਂ ਚੱਲਣ ਵਾਲੀਆਂ ਸਕੀਮਾਂ ਨੂੰ ਜਮੀਨੀ ਪੱਧਰ ’ਤੇ ਲਾਗੂ ਕਰਨ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ ਤੇ ਅਧਿਕਾਰੀਆਂ ਨੂੰ ਸਾਫ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਰਕਾਰੀ ਦਫਤਰਾਂ ਵਿੱਚ ਪੁੱਜਣ ਵਾਲੇ ਸਪੈਸ਼ਲ-ਅੰਗਹੀਣ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ ਤੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਡਾ. ਰਾਜ ਕੁਮਾਰ ਚੱਬੇਵਾਲ ਨੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਨੂੰ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ਼ ਦਿਵਾਇਆ। ਸਮਾਗਮ ਦੌਰਾਨ ਉਮੰਗ ਸੀਜਨ-7 ਦੀ ਸਫਲਤਾ ਵਿੱਚ ਹਿੱਸਾ ਪਾਉਣ ਵਾਲੇ ਜੇ.ਐੱਸ.ਐੱਸ.ਆਸ਼ਾ ਕਿਰਨ ਟੀਚਰ ਟ੍ਰੇਨਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਵੀ ਸਨਮਾਨ ਕੀਤਾ ਗਿਆ। 
ਇਸ ਮੌਕੇ ਆਸ਼ਾਦੀਪ ਸੁਸਾਇਟੀ ਦੇ ਪੈਟਰਨ ਪਰਮਜੀਤ ਸਿੰਘ ਸੱਚਦੇਵਾ ਨੇ ਸਕੂਲ ਪੁੱਜਣ ’ਤੇ ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ ਤੇ ਨਾਲ ਹੀ ਸਕੂਲ ਵਿੱਚ ਸਪੈਸ਼ਲ ਬੱਚਿਆਂ ਲਈ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ, ਸੀ.ਏ.ਤਰਨਜੀਤ ਸਿੰਘ, ਸੈਕਟਰੀ ਕਰਨਲ ਗੁਰਮੀਤ ਸਿੰਘ, ਮਲਕੀਤ ਸਿੰਘ ਮਹੇੜੂ,  ਮਸਤਾਨ ਸਿੰਘ ਗਰੇਵਾਲ, ਰਾਮ ਆਸਰਾ, ਹਰਮੇਸ਼ ਤਲਵਾੜ, ਬਰਿੰਦਰ ਕੁਮਾਰ ਕੋਰਸ ਕੋਆਰਡੀਨੇਟਰ, ਪਿ੍ਰੰਸੀਪਲ ਸ਼ੈਲੀ ਸ਼ਰਮਾ ਆਦਿ ਵੀ ਮੌਜੂਦ ਰਹੇ।