ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਥਾਣਾ ਸਦਰ ਦੇ ਐਸ ਐਚ ਓ ਦਾ ਅਹੁਦਾ ਸੰਭਾਲਿਆ
ਰਾਜਪੁਰਾ, 5 ਮਈ- ਥਾਣਾ ਸਦਰ ਰਾਜਪੁਰਾ ਦੇ ਨਵੇਂ ਐਸ ਐਚ ਓ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸਬ ਇੰਸਪੈਕਟਰ ਗੁਰਮੀਤ ਸਿੰਘ ਇਸ ਤੋਂ ਪਹਿਲਾਂ ਥਾਣਾ ਸ਼ਤਰਾਣਾ, ਸੀ ਆਈ ਏ ਰਾਜਪੁਰਾ, ਸੀ ਆਈ ਏ ਖੰਨਾ, ਥਾਣਾ ਸੰਭੂ ਸਮੇਤ ਵੱਖ ਵੱਖ ਥਾਣਿਆਂ ਵਿੱਚ ਆਪਣੀ ਸੇਵਾਵਾਂ ਨਿਭਾ ਚੁੱਕੇ ਹਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਨਵ ਨਿਯੁਕਤ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਭੈੜੇ ਅਨਸਰਾਂ ਅਤੇ ਨਸ਼ੇ ਦੀ ਸਪਲਾਈ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਅੱਜ ਤੋਂ ਹੀ ਮਾੜੇ ਕੰਮਾਂ ਨੂੰ ਛੱਡ ਦੇਣ ਜਾਂ ਫਿਰ ਇਲਾਕਾ ਛੱਡ ਦੇਣ।
ਉਹਨਾਂ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦਾ ਸਾਥ ਦੇਣ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਉਹਨਾਂ ਨੂੰ ਦਿੱਤੀ ਜਾਵੇ ਜਿਸਦਾ ਨਾਮ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ।