ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 302ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

ਐਸ ਏ ਐਸ ਨਗਰ, 5 ਮਈ- ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 302ਵਾਂ ਜਨਮ ਦਿਹਾੜਾ ਰਾਮਗੜ੍ਹੀਆ ਭਵਨ (ਰਜਿ.) ਐਸ ਏ ਐਸ ਨਗਰ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਪ੍ਰਸ਼ੋਤਮ ਸਿੰਘ ਸਾਥੀ, ਇਸਤਰੀ ਸਤਿਸੰਗ ਜਥੇ ਦੀਆਂ ਬੀਬੀਆਂ, ਭਾਈ ਬਲਿਹਾਰ ਸਿੰਘ, ਬੀਬੀ ਕੰਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਗੁਰਨਾਮ ਸਿੰਘ ਮੋਹੀ ਦੇ ਇੰਟਰਨੈਸ਼ਨਲ ਢਾਡੀ ਜਥੇ ਵੱਲੋਂ ਆਪਣੇ ਰਸ ਭਿੰਨੇ ਕੀਰਤਨ, ਕਥਾ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਸਮਾਗਮ ਮੌਕੇ ਗਲੋਬਲ ਰਾਮਗੜ੍ਹੀਆ ਹੈਰੀਟੇਜ ਐਂਡ ਵੈਲਫੇਅਰ ਆਰਗੇਨਾਈਜੇਸ਼ਨ (ਰਜਿ.) ਦੇ ਪ੍ਰਧਾਨ ਅਤੇ ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ ਸ. ਅਜੀਤ ਸਿੰਘ ਰਨੌਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਉੱਘੇ ਬਿਲਡਰ ਸ. ਬਲਵਿੰਦਰ ਸਿੰਘ, ਸਮਾਜ ਸੇਵੀ ਸ. ਮਹਿੰਦਰ ਸਿੰਘ ਵਿਸ਼ੇਸ਼ ਮਹਿਮਾਨ ਸਨ। ਸਮਾਗਮ ਦੌਰਾਨ ਸਨਮਾਨਯੋਗ ਸਖਸ਼ੀਅਤਾਂ ਸ. ਅਮਰਜੀਤ ਸਿੰਘ ਸਿੱਧੂ, ਮੇਅਰ ਮੁਹਾਲੀ, ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਨੇ ਵੀ ਹਾਜ਼ਰੀ ਲਗਵਾਈ।
ਸਭਾ ਦੇ ਜਨਰਲ ਸਕੱਤਰ ਸ. ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਪ੍ਰਧਾਨ ਸ. ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਆਯੋਜਿਤ ਕੀਤੇ ਗਏ ਇਸ ਸਮਾਗਮ ਦੌਰਾਨ ਬੁਲਾਰੇ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜੀਵਨ ਅਤੇ ਇਤਿਹਾਸ ਤੇ ਚਾਨਣਾ ਪਾਉਂਦਿਆਂ ਹੋਇਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸਭਾ ਦੇ ਸਾਬਕਾ ਪ੍ਰਧਾਨ ਸ. ਦਰਸ਼ਨ ਸਿੰਘ ਕਲਸੀ, ਸ. ਨਿਰਮਲ ਸਿੰਘ ਸਭਰਵਾਲ, ਸ੍ਰੀ ਮਨਜੀਤ ਸਿੰਘ ਮਾਨ, ਸ. ਕਰਮ ਸਿੰਘ ਬਬਰਾ ਅਤੇ ਸਲਾਹਕਾਰ ਸ. ਨਰਿੰਦਰ ਸਿੰਘ ਸੰਧੂ, ਕੌਂਸਲਰ ਜਸਵੀਰ ਸਿੰਘ ਮਣਕੂ, ਰੁਪਿੰਦਰ ਕੌਰ ਰੀਣਾ, ਜਸਪ੍ਰੀਤ ਸਿੰਘ ਗਿੱਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ. ਅਜੀਤ ਸਿੰਘ ਰਨੌਤਾ ਨੇ ਕਿਹਾ ਕਿ ਸਾਨੂੰ ਸਭ ਨੂੰ ਸਮਾਜ ਵਿੱਚ ਲੋਕ ਭਲਾਈ ਦੇ ਕੰਮ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇਕ ਨਿਰੋਏ ਸਮਾਜ ਦਾ ਨਿਰਮਾਣ ਕਰਨਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਗੁਰਚਰਨ ਸਿੰਘ ਨੰਬੜ੍ਹਾ, ਸ. ਮੇਜਰ ਸਿੰਘ ਭੁੱਲਰ, ਸ. ਬਲਵਿੰਦਰ ਸਿੰਘ ਹੁੰਝਨ, ਸ. ਪਰਮਜੀਤ ਸਿੰਘ ਖੁਰਲ, ਸ. ਜਸਪਾਲ ਸਿੰਘ ਵਿਰਕ, ਸ. ਭੁਪਿੰਦਰ ਸਿੰਘ ਚਾਣੇ, ਸ. ਸੁਰਜੀਤ ਸਿੰਘ ਮਠਾੜੂ, ਸ. ਤੇਜਿੰਦਰ ਸਿੰਘ ਸਭਰਵਾਲ, ਸ. ਹਰਬਿੰਦਰ ਸਿੰਘ ਰਨੌਤਾ, ਸ. ਕੁਲਵਿੰਦਰ ਸਿੰਘ ਸੋਖੀ, ਸ. ਸੁਰਿੰਦਰ ਸਿੰਘ ਜੰਡੂ, ਆਦਿ ਪਤਵੰਤੇ ਸੱਜਣ ਹਾਜ਼ਰ ਸਨ।