
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ 7 ਮਈ ਨੂੰ
ਐਸ ਏ ਐਸ ਨਗਰ, 5 ਮਈ- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 7 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਐਸ ਏ ਐਸ ਨਗਰ, 5 ਮਈ- ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 7 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ|
ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਣਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਟੁੱਟ ਵਰਤਾਇਆ ਜਾਵੇਗਾ।
