ਕੀਮਤੀ ਜਾਨਾਂ ਬਚਾਉਣ ਦੀ ਮੌਕ ਡਰਿੱਲ 7 ਮਈ ਨੂੰ ਵੀਰ ਹਕੀਕਤ ਰਾਏ ਸਕੂਲ ਵਿਖੇ।

ਪਟਿਆਲਾ- ਭਾਰਤ ਅਤੇ ਪੰਜਾਬ ਸਰਕਾਰ ਵੱਲੋਂ 7 ਮਈ ਨੂੰ ਦੇਸ਼ ਦੇ ਹਰੇਕ ਜ਼ਿਲ੍ਹੇ ਅੰਦਰ ਜੰਗਾਂ ਅਤੇ ਕੁਦਰਤੀ ਆਪਦਾਵਾਂ ਦੌਰਾਨ ਕੀਮਤੀ ਜਾਨਾਂ ਬਚਾਉਣ ਦੀ ਟ੍ਰੇਨਿੰਗ ਅਤੇ ਮੌਕ ਡਰਿੱਲਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ ਟ੍ਰੇਨਰ ਅਤੇ ਫਸਟ ਏਡ, ਸੇਫਟੀ ਸਿਹਤ, ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਵਲੋ ਕੁਝ ਹਸਪਤਾਲਾਂ, ਸਿੱਖਿਆ ਸੰਸਥਾਵਾਂ ਅਤੇ ਫੈਕਟਰੀਆਂ ਵਿਖੇ ਕਈ ਵਾਰ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਦੀ ਟ੍ਰੇਨਿੰਗ ਦੇਕੇ ਮੌਕ ਡਰਿੱਲਾਂ ਕਰਵਾਈਆਂ ਗਈਆਂ ਹਨ।

ਕਾਕਾ ਰਾਮ ਵਰਮਾ ਨੇ ਦੱਸਿਆ ਕਿ 8 ਪ੍ਰਕਾਰ ਦੀਆਂ ਟੀਮਾਂ ਬਣਾਕੇ ਟ੍ਰੇਨਿੰਗ, ਅਭਿਆਸ ਕਰਵਾਕੇ, ਮੌਕ ਡਰਿੱਲਾਂ ਕਰਵਾਈਆਂ ਜਾਂਦੀਆਂ ਹਨ। ਵਿਸ਼ਵ ਰੈਡ ਕਰਾਸ ਅਤੇ  ਨਰਸਿੰਗ ਦਿਵਸ ਦੇ ਸਬੰਧ ਵਿੱਚ ਉਨ੍ਹਾਂ ਵਲੋਂ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਐਨ ਸੀ ਸੀ ਕੇਡਿਟਜ, ਐਨ ਐਸ ਐਸ ਵੰਲਟੀਅਰਾਂ, ਸਕਾਊਟ ਗਾਈਡ ਅਤੇ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਦੇ ਕਰਮਚਾਰੀਆਂ ਦੀ ਸਹਾਇਤਾ ਨਾਲ, 7 ਮਈ ਨੂੰ ਸਵੇਰੇ 9 ਵਜੇ ਵੀਰ ਹਕੀਕਤ ਰਾਏ ਸਕੂਲ ਵਿਖੇ ਮੌਕ ਡਰਿੱਲਾਂ ਕਰਵਾਈਆਂ ਜਾਣਗੀਆਂ।‌ 
ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਵਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ ਜਦਕਿ ਕੁਝ ਹੋਰ ਸੰਸਥਾਵਾਂ ਵੀ, ਮੌਕ ਡਰਿੱਲਾਂ ਕਰਵਾਉਣ ਲਈ ਸਪੰਰਕ ਕਰ ਰਹੀਆਂ ਹਨ। ਅਤੇ ਇਨ੍ਹਾਂ ਵਿਦਿਆਰਥੀਆਂ ਦੀ ਸਹਾਇਤਾ ਨਾਲ ਇਸ ਤਰ੍ਹਾਂ ਦੀਆਂ ਮੌਕ ਡਰਿੱਲਾਂ ਪਬਲਿਕ ਸਥਾਨਾਂ ਅਤੇ ਸਿਖਿਆ ਸੰਸਥਾਵਾਂ ਵਿਖੇ ਵੀ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਸਕਦੀਆਂ ਹਨ।