ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 10 ਮਈ ਨੂੰ⁠- ਜ਼ਿਲ੍ਹਾ ਅਤੇ ਸ਼ੈਸਨ ਜੱਜ ਪ੍ਰਿਆ ਸੂਦ

ਸ਼ਹੀਦ ਭਗਤ ਸਿੰਘ ਨਗਰ, 6 ਮਈ- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ‘ਤੇ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 10 ਮਈ ਨੂੰ ਲਗਾਈ ਜਾਵੇਗੀ।

ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 10.05.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । 
ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਬਿਜਲੀ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ । 
ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।